ਪ੍ਰੀਗੈਬਾਲਿਨ ਦਵਾਈ ਦੀ ਵਿਕਰੀ ’ਤੇ ਮੁਕੰਮਲ ਰੋਕ

ਪੰਜਾਬ

ਬਠਿੰਡਾ, 1 ਅਕਤੂਬਰ : ਦੇਸ਼ ਕਲਿੱਕ ਬਿਓਰੋ

ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰੀ ਜ਼ਿਲ੍ਹੇ ਵਿੱਚ ਪ੍ਰੀਗੈਬਾਲਿਨ (Pregabalin) 75 ਐਮ.ਜੀ. ਦੇ ਕੈਪਸੂਲ ਤੇ ਗੋਲੀਆਂ ਦੀ ਵਿਕਰੀ ‘ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ‘ਤੇ ਆਪਣੀ ਮੋਹਰ ਲਗਾਈ ਜਾਵੇਗੀ ਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇ।

ਜਾਰੀ ਹੁਕਮ ਅਨੁਸਾਰ ਸਿਵਲ ਸਰਜਨ ਬਠਿੰਡਾ ਦੇ ਪੱਤਰ ਉੱਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਨੇ ਆਪਣੀ ਰਿਪੋਰਟ ‘ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ।

ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗੈਬਾਲਿਨ 75 ਮਿਲੀਗ੍ਰਾਮ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਪ੍ਰੀਗੈਬਾਲਿਨ (75 ਮਿਲੀਗ੍ਰਾਮ ਤੱਕ) ਦੀ ਖਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ, ਉਹ ਇਨ੍ਹਾਂ ਵੇਰਵਿਆਂ ਕੈਮਿਸਟ/ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ ‘ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ।

ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਵਾਲੇ ਸਲਿੱਪ ਦੀ ਸਹੀ ਪੜਚੋਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਪ੍ਰੀਗੈਬਾਲਿਨ ਕੈਪਸੂਲ ਤੇ ਗੋਲੀਆਂ ਦੀ ਅਸਲ ਸਲਿੱਪ ਦੇ ਵਿਰੁੱਧ ਪਹਿਲਾਂ ਕਿਸੇ ਹੋਰ ਡਰੱਗ ਵਿਕਰੇਤਾ ਦੁਆਰਾ ਉਪਰੋਕਤ ਕੈਪਸੂਲ ਨਹੀਂ ਦਿੱਤਾ ਗਿਆ ਹੈ। ਉਹ ਇਹ ਵੀ ਯਕੀਨੀ ਬਣਾਉਣਗੇ ਕਿ ਦਿੱਤੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਸਲਿੱਪ ’ਤੇ ਲਿਖੇ ਮਿਆਦ ਤੋਂ ਵੱਧ ਨਹੀਂ ਹੋਣੀਆਂ ਚਾਹੀਦੀਆਂ।

ਹੁਕਮ ਦੀ ਕਿਸੇ ਵੀ ਉਲੰਘਣਾ ‘ਤੇ ਸੈਕਸ਼ਨ 223 ਭਾਰਤੀਆ ਨਿਆਏ ਸਨਹਿਤਾ 2023 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਹੁਕਮ 29 ਨਵੰਬਰ 2024 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *