ਪੰਜਾਬ ਪੁਲਿਸ ਦੇ SHO ਵੱਲੋਂ ਥਾਣੇ ‘ਚ ਤਾਇਨਾਤ ਮਹਿਲਾ ਕਾਂਸਟੇਬਲ ਨਾਲ ਬਲਾਤਕਾਰ

Punjab

ਲੁਧਿਆਣਾ, 1 ਅਕਤੂਬਰ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਪੁਲਿਸ ਦੇ ਇੱਕ SHO ਨੇ ਆਪਣੇ ਹੀ ਥਾਣੇ ਵਿੱਚ ਤਾਇਨਾਤ ਇੱਕ ਮਹਿਲਾ ਕਾਂਸਟੇਬਲ ਨਾਲ ਬਲਾਤਕਾਰ ਕੀਤਾ। ਬਲਾਤਕਾਰ ਤੋਂ ਪਹਿਲਾਂ SHO ਨੇ ਮਹਿਲਾ ਕਾਂਸਟੇਬਲ ਦੀ ਅਸ਼ਲੀਲ ਵੀਡੀਓ ਬਣਾਈ। ਬਾਅਦ ਵਿਚ ਉਸ ਨੇ ਮਹਿਲਾ ਕਾਂਸਟੇਬਲ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਕਿਸੇ ਨੂੰ ਕੁਝ ਦੱਸਿਆ ਤਾਂ ਉਹ ਉਸ ਦੀ ਵੀਡੀਓ ਵਾਇਰਲ ਕਰ ਦੇਵੇਗਾ।

ਇਹ ਵੀ ਪੜ੍ਹੋ : ਸਰਕਾਰੀ ਮੁਲਾਜ਼ਮਾਂ ਦੇ ਵੋਟ ਪਾਉਣ ਸੰਬੰਧੀ ਛੁੱਟੀ ਨੂੰ ਲੈ ਕੇ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ


ਹਾਲਾਂਕਿ ਮਹਿਲਾ ਕਾਂਸਟੇਬਲ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਪੁਲਿਸ ਨੇ ਥਾਣਾ ਮੁੱਲਾਪੁਰ ਦਾਖਾ ਦੇ ਐਸ.ਐਚ.ਓ ਕੁਲਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਘਟਨਾ ਦੇ ਬਾਅਦ ਤੋਂ ਐੱਸਐੱਚਓ ਫਰਾਰ ਹੈ। ਪੁਲਿਸ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਐਸਐਸਪੀ ਲੁਧਿਆਣਾ (ਦਿਹਾਤੀ) ਨਵਨੀਤ ਸਿੰਘ ਬੈਂਸ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਹੈ ਕਿ ਐਸਐਚਓ ਕੁਲਵਿੰਦਰ ਸਿੰਘ ਮੁੱਲਾਪੁਰ ਦਾਖਾ ਥਾਣੇ ਵਿੱਚ ਤਾਇਨਾਤ ਹੈ।

ਇਹ ਵੀ ਪੜ੍ਹੋ : ATM ਬਦਲਕੇ ਠੱਗੀ ਮਾਰਨ ਵਾਲੇ ਗਿਰੋਹ ਦਾ ਮੋਹਾਲੀ ਪੁਲਿਸ ਵੱਲੋਂ ਪਰਦਾਫਾਸ਼

Leave a Reply

Your email address will not be published. Required fields are marked *