ਸਰਪੰਚੀ ਲਈ 2 ਕਰੋੜ ਰੁਪਏ ਦੀ ਬੋਲੀ ਲਗਾਉਣ ਵਾਲੇ ਵਿਅਕਤੀ ਨੇ ਕੀਤਾ ਚੋਣ ਲੜਨ ਦਾ ਐਲਾਨ

ਪੰਜਾਬ

ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਬੋਲੀ ਲਾਉਣ ਦੇ ਮਾਮਲੇ ਦੀ ਜਾਂਚ ਦੇ ਹੁਕਮ
ਗੁਰਦਾਸਪੁਰ, 1 ਅਕਤੂਬਰ, ਦੇਸ਼ ਕਲਿਕ ਬਿਊਰੋ :
ਬੀਤੇ ਦਿਨੀ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਲੱਗੀ ਸੀ। ਪਰ ਹੁਣ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਲਗਾਉਣ ਵਾਲੇ ਵਿਅਕਤੀ ਨੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ।
ਇਹ ਫੈਸਲਾ ਪਿੰਡ ਦੇ ਕੁਝ ਲੋਕਾਂ ਦੇ ਵਿਰੋਧ ਤੋਂ ਬਾਅਦ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਤਮਾ ਸਿੰਘ ਜਲਦੀ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਵਿੱਚ ਭਾਜਪਾ ਆਗੂ ਆਤਮਾ ਸਿੰਘ ਵੱਲੋਂ ਆਪਣੇ ਲਈ 2 ਕਰੋੜ ਰੁਪਏ ਦੀ ਬੋਲੀ ਲਾਉਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਰਿਪੋਰਟ ਆਉਣ ਤੋਂ ਬਾਅਦ ਮਾਮਲੇ ‘ਚ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਸ ਮਾਮਲੇ ਦੀ ਜਾਂਚ ਡੇਰਾ ਬਾਬਾ ਨਾਨਕ ਦੇ ਏਡੀਸੀ ਅਤੇ ਐਸਡੀਐਮ ਨੂੰ ਸੌਂਪ ਦਿੱਤੀ ਹੈ।

Leave a Reply

Your email address will not be published. Required fields are marked *