ਕਾਂਗਰਸ ਨੇ ਡਾਕਖਾਨਾ ਚੌਂਕ ‘ਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਵਧੀਕੀਆਂ ਖਿਲਾਫ ਲਾਇਆ ਧਰਨਾ

ਪੰਜਾਬ

ਗੁਰਦਾਸਪੁਰ: 2 ਅਕਤੂਬਰ, ਦੇਸ਼ ਕਲਿੱਕ ਬਿਓਰੋ

ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਜਿਸ ਵਿੱਚ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਫਤਿਹਗੜ੍ਹ ਚੂੜੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਗੁਰਦਾਸਪੁਰ ਬਰਿੰਦਰ ਮੀਤ ਸਿੰਘ ਪਾਹੜਾ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਸਿਰਕੱਢ ਆਗੂਆਂ ਅਤੇ ਵਰਕਰਾਂ ਨੇ ਬੀਤੀ ਸ਼ਾਮ ਡਾਕਖਾਨਾ ਚੌਂਕ ਗੁਰਦਾਸਪੁਰ ਵਿੱਚ ਜਿਲਾ ਪ੍ਰਸ਼ਾਸ਼ਨ ਦੀਆਂ ਵਧੀਕੀਆਂ ਅਤੇ ਕੁਸ਼ਾਸਨ ਦੇ ਖਿਲਾਫ ਜ਼ਬਰਦਸਤ ਇਤਿਹਾਸਕ ਰੋਸ਼ ਧਰਨਾ ਦਿੱਤਾ।
ਧਰਨੇ ਨੂੰ ਸੰਬੋਧਨ ਕਰਦੇ ਹੋਏ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਜ਼ਿਲਾ ਪ੍ਰਸ਼ਾਸਨ ਆਮ ਆਦਮੀ ਪਾਰਟੀ ਦੀ ਕਠਪੁਤਲੀ ਬਣ ਕੇ ਰਹਿ ਗਿਆ ਹੈ ਕਾਂਗਰਸ ਪਾਰਟੀ ਆਪਣੇ ਲੋਕਾਂ ਦੇ ਹਿੱਤਾਂ ਲ‌ਈ ਹਮੇਸ਼ਾ ਖੜੀ ਹੈ ਅਤੇ ਕਿਸੇ ਵੀ ਹਾਲਤ ਵਿੱਚ ਲੋਕ ਹਿਤਾਂ ਦੀ ਹਾਨੀ ਨਹੀਂ ਹੋਣ ਦਿੱਤੀ ਜਾਵੇਗੀ।

Latest News

Latest News

Punjab News

Punjab News

National News

National News

Chandigarh News

Chandigarh News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।