ਲੋਕਾਂ ਵਲੋਂ ਪੁਲਸ ਅਤੇ ਨਸ਼ਾ ਤਸਕਰਾਂ ਖਿਲਾਫ ਪ੍ਰਦਰਸ਼ਨ

ਪੰਜਾਬ



ਜਲੰਧਰ, 4 ਅਕਤੂਬਰ, ਦੇਸ਼ ਕਲਿਕ ਬਿਊਰੋ :
ਜਲੰਧਰ ‘ਚ ਦੇਰ ਰਾਤ ਹਰਦਿਆਲ ਨਗਰ ਨੇੜੇ ਮੁਹੱਲਾ ਨਿਵਾਸੀਆਂ ਨੇ ਪੁਲਸ ਅਤੇ ਨਸ਼ਾ ਤਸਕਰਾਂ ਖਿਲਾਫ ਜਮ ਕੇ ਪ੍ਰਦਰਸ਼ਨ ਕੀਤਾ। ਦੇਰ ਰਾਤ ਹਰਦਿਆਲ ਨਗਰ ਦੇ ਰਹਿਣ ਵਾਲੇ ਇੱਕ ਤਸਕਰ ਦੀ ਗ੍ਰਿਫਤਾਰੀ ‘ਤੇ ਅੜੇ ਹੋਏ ਇਲਾਕਾ ਨਿਵਾਸੀਆਂ ਨੇ ਮੌਕੇ ‘ਤੇ ਤਫਤੀਸ਼ ਲਈ ਪਹੁੰਚੇ ਏ.ਐੱਸ.ਆਈ ਦਾ ਵੀ ਵਿਰੋਧ ਕੀਤਾ।
ਜਿਸ ਤੋਂ ਬਾਅਦ ਪੁਲਿਸ ਅਤੇ ਇਲਾਕਾ ਨਿਵਾਸੀਆਂ ਵਿਚਕਾਰ ਤਿੱਖੀ ਬਹਿਸ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਇਲਾਕਾ ਨਿਵਾਸੀਆਂ ਨੇ ਦੇਰ ਰਾਤ ਨਸ਼ਾ ਤਸਕਰ ਦੇ ਘਰ ਦੇ ਬਾਹਰ ਮੈਟ ਵਿਛਾ ਕੇ ਉਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਹਾਲਾਂਕਿ ਬਾਅਦ ‘ਚ ਪੁਲਸ ਨੇ ਤਸਕਰ ਨੂੰ ਹਿਰਾਸਤ ‘ਚ ਲੈ ਲਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।