ਪੰਜਾਬ ‘ਚ ਨਗਰ ਕੀਰਤਨ ਦੌਰਾਨ ਹਾਦਸਾ, ਦੋ ਸ਼ਰਧਾਲੂਆਂ ਦੀ ਮੌਤ ਸੱਤ ਜ਼ਖ਼ਮੀ

Published on: October 5, 2024 8:43 am

ਪੰਜਾਬ


ਮੋਗਾ, 5 ਅਕਤੂਬਰ, ਦੇਸ਼ ਕਲਿਕ ਬਿਊਰੋ :
ਮੋਗਾ ਦੇ ਪਿੰਡ ਕੋਟ ਸਦਰ ਖਾਂ ਵਿੱਚ ਨਗਰ ਕੀਰਤਨ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਜਿਸ ਵਿੱਚ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਲੈ ਕੇ ਜਾ ਰਹੀ ਬੱਸ ਹਾਈ ਟੈਂਸ਼ਨ ਤਾਰਾਂ ਨੂੰ ਛੂਹ ਗਈ ਅਤੇ ਕਰੰਟ ਲੱਗ ਗਿਆ। ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਜ਼ਖਮੀ ਹੋ ਗਏ। ਮੋਗਾ ਪੁਲਿਸ ਹੁਣ ਮਾਮਲੇ ਦੀ ਜਾਂਚ ਕਰ ਰਹੀ ਹੈ।


ਜ਼ਖਮੀਆਂ ਨੂੰ ਕੋਟ ਈਸੇ ਖਾਂ ਦੇ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਕੋਟ ਈਸੇ ਖਾਂ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਪਿੰਡ ਵਿੱਚ ਹੀ ਗੁਰਦੁਆਰਾ ਅਕਾਲਗੜ੍ਹ ਸਾਹਿਬ ਸਥਿਤ ਹੈ। ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ ਗਿਆ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।