ਪੰਜਾਬ ’ਚ ਬੱਸ ਪਲਟੀ, 2 ਦੀ ਮੌਤ, ਕਈ ਜ਼ਖਮੀ

Published on: October 5, 2024 2:58 pm

ਪੰਜਾਬ

ਸੰਗਰੂਰ, 5 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਸੰਗਰੂਰ ਜ਼ਿਲ੍ਹੇ ਵਿੱਚ ਬੱਸ ਪਲਟਣ ਕਾਰਨ 2 ਸਵਾਰੀਆਂ ਦੀ ਮੌਤ ਹੋ ਗਈ, ਜਦੋਂ ਕਿ 16 ਤੋਂ ਵੱਧ ਜ਼ਖਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੇ ਰਾਤ ਭਵਾਨੀਗੜ੍ਹ ਨੇੜੇ ਬੱਸ ਪਲਟ ਗਈ। ਇਹ ਹਾਦਸੇ ਉਸ ਸਮੇਂ ਵਾਪਰਿਆ ਜਦੋਂ ਬੱਸ ਪਟਿਆਲਾ ਤੋਂ ਬਠਿੰਡਾ ਜਾ ਰਹੀ ਸੀ ਤਾਂ ਹਨੀ ਢਾਬੇ ਕੋਲ ਅਚਾਨਕ ਇਕ ਟੈਂਕਰ ਸੜਕ ਉਤੇ ਆ ਗਿਆ, ਜਿਸ ਤੋਂ ਬਚਾਉਂਦੇ ਹੋਏ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਪਲਟ ਗਈ। ਇਸ ਹਾਦਸੇ ਵਿੱਚ ਦੋ ਦੀ ਜਾਨ ਚਲੀ ਗਈ। ਮ੍ਰਿਤਕਾਂ ਦੀ ਪਹਿਚਾਣ ਰਾਜਿੰਦਰ ਕੁਮਾਰ ਵਾਸੀ ਪਿੰਡ ਬਾਲਦ ਕਲਾ ਤੇ ਗੁਰਪ੍ਰੀਤ ਕੌਰ ਵਾਸੀ ਬਠਿੰਡਾ ਵਜੋਂ ਹੋਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।