ਚੰਡੀਗੜ੍ਹ: 06 ਅਕਤੂਬਰ, ਦੇਸ਼ ਕਲਿੱਕ ਬਿਓਰੋ
ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਬਦਲ ਗਿਆ ਹੈ। ਇਸ ਕਾਰਨ ਰਾਤ ਸਮੇਂ ਕੁਝ ਥਾਵਾਂ ’ਤੇ ਤੇਜ਼ ਹਵਾਵਾਂ ਦੇ ਨਾਲ ਲਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਅਤੇ ਮੌਸਮ ਠੰਡਾ ਹੋ ਗਿਆ ਹੈ। ਅੱਜ ਵੀ ਕਈ ਇਲਾਕਿਆਂ ‘ਚ ਬੱਦਲ ਛਾਏ ਰਹਿਣਗੇ।ਜਦੋਂ ਕਿ ਮੌਸਮ ਵਿਭਾਗ ਨੇ ਅਜੇ ਤੱਕ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਕਮੀ ਆਈ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 6 ਅਤੇ 7 ਅਕਤੂਬਰ ਨੂੰ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ 8 ਤੋਂ ਮੌਸਮ ਬਦਲ ਜਾਵੇਗਾ। ਦੋ ਦਿਨ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਸੂਬੇ ਦੇ ਦੱਖਣ-ਪੱਛਮੀ ਖੇਤਰ ਵਿੱਚ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ। ਜਦਕਿ ਬਾਕੀ ਖੇਤਰ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
Published on: ਅਕਤੂਬਰ 6, 2024 11:40 ਪੂਃ ਦੁਃ