ਅਣਪਛਾਤੇ ਨੌਜਵਾਨਾਂ ਵੱਲੋਂ ਮੋਬਾਈਲ ਸ਼ੋਅਰੂਮ ‘ਤੇ ਗੋਲੀਬਾਰੀ, ਪੰਜਾਬ ਪੁਲਸ ਜਾਂਚ ‘ਚ ਜੁਟੀ

ਪੰਜਾਬ

ਕਪੂਰਥਲਾ, 7 ਅਕਤੂਬਰ, ਦੇਸ਼ ਕਲਿਕ ਬਿਊਰੋ :
ਕਪੂਰਥਲਾ ਦੇ ਬੱਸ ਸਟੈਂਡ ਰੋਡ ‘ਤੇ ਸਥਿਤ ਐਮਆਈਸੀ ਮੋਬਾਈਲ ਸ਼ੋਅਰੂਮ ‘ਤੇ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਇਸ ਘਟਨਾ ‘ਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ। ਹਾਲਾਂਕਿ ਸ਼ੋਅਰੂਮ ਦੇ ਸ਼ੀਸ਼ੇ ਟੁੱਟੇ ਹੋਏ ਹਨ। ਡੀਐਸਪੀ ਸਬ-ਡਵੀਜ਼ਨ ਅਤੇ ਹੋਰ ਪੁਲੀਸ ਟੀਮਾਂ ਮੌਕੇ ’ਤੇ ਪੁੱਜ ਕੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ।

ਮੁੱਢਲੀ ਜਾਣਕਾਰੀ ਅਨੁਸਾਰ ਗੋਲੀਬਾਰੀ ਦੀ ਇਸ ਘਟਨਾ ਵਿੱਚ ਮੋਬਾਈਲ ਸ਼ੋਅਰੂਮ ਦਾ ਸ਼ੀਸ਼ਾ ਟੁੱਟ ਗਿਆ। ਪਰ ਫਿਲਹਾਲ ਇਸ ਗੋਲੀਬਾਰੀ ਦੀ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।