ਪੱਟੀ, 7 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿੱਚ ਹੋਣ ਵਾਲੀਆਂ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਵਿੱਚ ਬਿਨਾਂ ਮੁਕਾਬਲੇ ਜੇਤੂ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਤਲਵੰਤੀ ਮੋਹਰ ਸਿੰਘ ਦੀ ਐਸ ਸੀ ਸਰਪੰਚ ਨੂੰ ਬਿਨਾਂ ਮੁਕਾਬਲੇ ਜੇਤੂ ਕਰ ਦਿੱਤਾ ਗਿਆ। ਅੱਜ ਜਦੋਂ ਕਾਰ ਵਿੱਚ ਸਵਾਰ ਹੋ ਕੇ ਪਿੰਡ ਠੱਕਰਪੁਰ ਦੇ ਨੇੜੇ ਜਾ ਰਹੇ ਰਹੇ ਸਨ ਤਾਂ ਤਿੰਨ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਰਾਜਵਿੰਦਰ ਸਿੰਘ ਉਰਫ ਰਾਜ ਤਲਵੰਡੀ ਦੀ ਮੌਤੇ ਉਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹਰ ਜ਼ਖਮੀ ਹੋ ਗਏ। ਰਾਜਵਿੰਦਰ ਸਿੰਘ ਬਲਾਕ ਪੱਟੀ ਤੋਂ ਜਦ ਜਿੱਤ ਦੀ ਖੁਸ਼ੀ ਵਿਚ ਆਪਣੇ ਸਾਥੀਆਂ ਨਾਲ ਕਾਰ ਵਿਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਹੇ ਸਨ ਤਾਂ ਪਿੰਡ ਠੱਕਰਪੁਰਾ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਨ੍ਹਾਂ ਦੀ ਗੱਡੀ ਨੂੰ ਰੋਕ ਕੇ ਰਾਜਵਿੰਦਰ ਸਿੰਘ ਨੂੰ ਸਰਪੰਚੀ ਦੀਆਂ ਵਧਾਈਆਂ ਦਿੱਤੀਆਂ ਤੇ ਨਾਲ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਰਾਜਵਿੰਦਰ ਸਿੰਘ ਦੀ ਮੌਕੇ ਉਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪਿਆਰ ਦੇ ਚੱਕਰ ’ਚ ਲੜਕੀ ਨੇ ਸਾਰੇ ਪਰਿਵਾਰ ਨੂੰ ਦਿੱਤੀ ਜ਼ਹਿਰ, 13 ਦੀ ਮੌਤ
Published on: ਅਕਤੂਬਰ 7, 2024 3:44 ਬਾਃ ਦੁਃ