ਕੋਲਕਾਤਾ ਬਲਾਤਕਾਰ-ਕਤਲ ਕੇਸ, 50 ਸੀਨੀਅਰ ਡਾਕਟਰਾਂ ਵਲੋਂ ਅਸਤੀਫਾ

ਰਾਸ਼ਟਰੀ

ਕੋਲਕਾਤਾ, 8 ਅਕਤੂਬਰ, ਦੇਸ਼ ਕਲਿਕ ਬਿਊਰੋ :
ਆਰਜੀ ਕਰ ਮੈਡੀਕਲ ਕਾਲਜ ‘ਚ ਮੰਗਲਵਾਰ ਨੂੰ ਸਮੂਹਿਕ ਅਸਤੀਫੇ ਦਿੱਤੇ ਗਏ। ਮਰਨ ਵਰਤ ‘ਤੇ ਬੈਠੇ ਜੂਨੀਅਰ ਡਾਕਟਰਾਂ ਦੇ ਸਮਰਥਨ ‘ਚ 50 ਸੀਨੀਅਰ ਡਾਕਟਰਾਂ ਨੇ ਅਸਤੀਫਾ ਦੇ ਦਿੱਤਾ ਹੈ।
ਨਿਊਜ਼ ਏਜੰਸੀ ਪੀਟੀਆਈ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਮੰਗਲਵਾਰ ਨੂੰ ਮੈਡੀਕਲ ਕਾਲਜ ਵਿੱਚ ਕਈ ਵਿਭਾਗਾਂ ਅਤੇ ਉਨ੍ਹਾਂ ਦੇ ਮੁਖੀਆਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਅਸਤੀਫਾ ਦੇਣ ਦਾ ਫੈਸਲਾ ਲਿਆ ਗਿਆ।

ਇਕ ਸੀਨੀਅਰ ਮੈਂਬਰ ਨੇ ਕਿਹਾ ਕਿ ਜੂਨੀਅਰ ਡਾਕਟਰ ਇਕ ਮਕਸਦ ਲਈ ਮਰਨ ਵਰਤ ‘ਤੇ ਬੈਠੇ ਹਨ। ਅਸੀਂ ਉਸ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ ਅਤੇ ਇਹ ਸੰਦੇਸ਼ ਦੇਣ ਲਈ ਅਸਤੀਫਾ ਦਿੱਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।