ਜਲੰਧਰ, 8 ਅਕਤੂਬਰ, ਦੇਸ਼ ਕਲਿਕ ਬਿਊਰੋ :
ਜਲੰਧਰ ਦੇ ਕਸਬਾ ਆਦਮਪੁਰ ਦੇ ਖੁਰਦਪੁਰ ਰੇਲਵੇ ਸਟੇਸ਼ਨ ਨੇੜੇ ਪੰਜਾਬ ਪੁਲਸ ਦੇ ਦੋ ਏ.ਐੱਸ.ਆਈਜ਼ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ ‘ਚ ਮਿਲਣ ‘ਤੇ ਸਨਸਨੀ ਦਾ ਮਾਹੌਲ ਬਣ ਗਿਆ। ਇਹ ਦੋਵੇਂ ਚੋਰੀ ਦੇ ਮੁਲਜ਼ਮ ਦੇ ਪਿੱਛੇ ਭੱਜੇ ਸਨ, ਜਿਸ ਤੋਂ ਬਾਅਦ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਲੱਗਾ ਸੀ। ਦੋਵਾਂ ਦੀਆਂ ਲਾਸ਼ਾਂ ਸੋਮਵਾਰ ਦੇਰ ਰਾਤ ਰੇਲਵੇ ਸਟੇਸ਼ਨ ਨੇੜਿਓਂ ਬਰਾਮਦ ਹੋਈਆਂ।
ਇਹ ਵੀ ਪੜ੍ਹੋ : ਹਰਿਆਣਾ ਵਿਧਾਨ ਸਭਾ ਚੋਣ ਨਤੀਜੇ : ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ ਅੱਗੇ
ਦੋਵੇਂ ਏਐਸਆਈ ਹੁਸ਼ਿਆਰਪੁਰ ਦੇ ਰਹਿਣ ਵਾਲੇ ਸਨ। ਜਿਨ੍ਹਾਂ ਦੀ ਪਛਾਣ ਏਐਸਆਈ ਪ੍ਰੀਤਮ ਦਾਸ ਅਤੇ ਜੀਵਨ ਲਾਲ ਵਜੋਂ ਹੋਈ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਜਲੰਧਰ ਦੇ ਜੀਆਰਪੀ ਥਾਣੇ ਦੀ ਪੁਲੀਸ ਨੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।09:03 AM





