ਪ੍ਰਸਿੱਧ ਗੁਰਦੁਆਰਾ ਸਾਹਿਬ ‘ਚ ਕੀਰਤਨ ਕਰਨ ਵਾਲੇ ਬਾਬੇ ਨੇ ਨਾਬਾਲਗ ਨਾਲ ਅਸ਼ਲੀਲ ਹਰਕਤਾਂ ਕਰਕੇ ਬਣਾਈ ਵੀਡੀਓ, ਗ੍ਰਿਫਤਾਰ

ਪੰਜਾਬ

ਲੁਧਿਆਣਾ, 9 ਅਕਤੂਬਰ, ਦੇਸ਼ ਕਲਿਕ ਬਿਊਰੋ :

ਲੁਧਿਆਣਾ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਕਰਨ ਵਾਲੇ ਬਾਬੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਬਾਬੇ ‘ਤੇ ਇਕ ਨਾਬਾਲਗ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼ ਹੈ। ਉਸ ਨੇ ਇਸ ਦੀ ਵੀਡੀਓ ਵੀ ਬਣਾਈ ਹੈ। ਜਗਰਾਉਂ ਪੁਲੀਸ ਨੇ ਉਕਤ ਮੁਲਜ਼ਮ ਬਾਬਾ ਜਸਬੀਰ ਸਿੰਘ ਜੱਸੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਪੁਲਿਸ ਬਾਬੇ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਸਨੇ ਹੁਣ ਤੱਕ ਕਿੰਨੇ ਬੱਚਿਆਂ ਨਾਲ ਗੰਦੇ ਕੰਮ ਕੀਤੇ ਹਨ।ਐਸਐਚਓ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਜੱਸੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਜੱਸੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।