ਪੰਜਾਬ ਪੁਲਿਸ ਵੱਲੋਂ 8 ਪਿਸਤੌਲ, 17 ਕਾਰਤੂਸ ਅਤੇ ਚਾਰ ਮੈਗਜ਼ੀਨਾਂ ਸਮੇਤ 3 ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਨੇ ਹਥਿਆਰਾਂ ਦੇ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਮ੍ਰਿਤਸਰ ਤੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 8 ਪਿਸਤੌਲ, 17 ਕਾਰਤੂਸ ਅਤੇ ਚਾਰ ਮੈਗਜ਼ੀਨ ਬਰਾਮਦ ਹੋਏ ਹਨ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Published on: ਅਕਤੂਬਰ 10, 2024 12:06 ਬਾਃ ਦੁਃ