ਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਪੰਚਾਇਤੀ ਚੋਣਾਂ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ।ਹਾਈਕੋਰਟ ਵਲੋਂ ਤਰਨਤਾਰਨ, ਮੋਗਾ, ਪਟਿਆਲ਼ਾ ਆਦਿ ਜ਼ਿਲਿਆਂ ਦੇ ਕਈ ਪਿੰਡਾਂ ‘ਚ ਪੰਚਾਇਤੀ ਚੋਣਾਂ ‘ਤੇ ਰੋਕ ਲਾ ਦਿੱਤੀ ਗਈ।ਜਿਕਰਯੋਗ ਹੈ ਕਿ ਬੀਤੇ ਕੱਲ੍ਹ ਪੰਜਾਬ ‘ਚ ਪੰਚਾਇਤੀ ਚੋਣਾਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਲਿਆ ਸੀ। ਜਿਨ੍ਹਾਂ ਪਿੰਡਾਂ ਦੀਆਂ ਚੋਣ ਪਟੀਸ਼ਨਾਂ ਅਦਾਲਤ ਵਿੱਚ ਪਾਈਆਂ ਗਈਆਂ ਸਨ, ਉਨ੍ਹਾਂ ਵਿੱਚ ਅਦਾਲਤ ਨੇ ਚੋਣ ਪ੍ਰਕਿਰਿਆ 14 ਤਰੀਕ ਤੱਕ ਮੁਲਤਵੀ ਕਰ ਦਿੱਤੀ ਸੀ।
Published on: ਅਕਤੂਬਰ 10, 2024 12:26 ਬਾਃ ਦੁਃ