ਮਾਨਸਾ, 10 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਮਾਨਸਾ ਜ਼ਿਲ੍ਹੇ ਵਿੱਚ ਮਾਮੂਲੀ ਤਕਰਾਰ ਤੋਂ ਬਾਅਦ ਭਰਾ ਨੇ ਭਰਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਇਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਭੰਮੇ ਕਲਾਂ ਵਿਖੇ ਦੋ ਭਰਾਵਾਂ ਵਿੱਚ ਆਪਸੀ ਝਗੜਾ ਹੋ ਗਿਆ, ਝਗੜਾ ਇੱਥੋਂ ਤੱਕ ਵਧ ਗਿਆ ਕਿ ਇਕ ਨੇ ਦੂਜੇ ਦਾ ਕਤਲ ਕਰ ਦਿੱਤਾ। ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਵਾਸੀ ਭੰਮੇ ਕਲਾਂ ਦਾ ਆਪਣੇ ਭਰਾ ਹਰਪ੍ਰੀਤ ਸਿੰਘ ਨਾਲ ਸ਼ਰਾਬ ਪੀਣ ਕਰਕੇ ਕਿਸੇ ਗੱਲੋਂ ਘਰੇਲੂ ਆਪਸੀ ਲੜਾਈ ਹੋ ਗਈ। ਇਸ ਦੌਰਾਨ ਹਰਪ੍ਰੀਤ ਸਿੰਘ ਨੇ ਦੂਜੇ ਦੇ ਸਿਰ ‘’ਚ ਸੱਟ ਮਾਰ ਕੇ ਉਸਦਾ ਕਤਲ ਕਰ ਦਿੱਤਾ।
ਥਾਣਾ ਝੁਨੀਰ ਦੀ ਪੁਲਿਸ ਨੇ ਗੁਰਪ੍ਰੀਤ ਸਿੰਘ ਦੀ ਪਤਨੀ ਦੇ ਬਿਆਨਾਂ ਉਤੇ ਮਾਮਲਾ ਦਰਜ ਕਰ ਲਿਆ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਸਰਦੂਲਗੜ੍ਹ ਭੇਜ ਦਿੱਤਾ।