ਸੜਕ ਪਾਰ ਕਰ ਰਹੀਆਂ ਦੋ ਔਰਤਾਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਇਕ ਦੀ ਮੌਤ ਦੂਜੀ ਗੰਭੀਰ

ਪੰਜਾਬ

ਲੁਧਿਆਣਾ, 10 ਅਕਤੂਬਰ, ਦੇਸ਼ ਕਲਿਕ ਬਿਊਰੋ :
ਬੀਤੀ ਰਾਤ ਲੁਧਿਆਣਾ ਵਿੱਚ ਸੜਕ ਪਾਰ ਕਰ ਰਹੀਆਂ ਦੋ ਔਰਤਾਂ ਨੂੰ ਅਣਪਛਾਤੇ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਇਕ ਔਰਤ ਦੀ ਮੌਤ ਹੋ ਗਈ ਜਦਕਿ ਦੂਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਨੇ ਜ਼ਖਮੀ ਔਰਤ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ। ਪੁਲਿਸ ਵੱਲੋਂ ਅਣਪਛਾਤੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਘਟਨਾ ਵਾਲੀ ਥਾਂ ਨੇੜੇ ਲੱਗੇ ਸੀਸੀਟੀਵੀ ਵੀ ਚੈੱਕ ਕਰ ਰਹੀ ਹੈ।


ਜਾਣਕਾਰੀ ਅਨੁਸਾਰ ਜਲੰਧਰ ਬਾਈਪਾਸ ‘ਤੇ ਸਥਿਤ ਗਰੀਨ ਲੈਂਡ ਸਕੂਲ ਦੇ ਸਾਹਮਣੇ ਬੁੱਧਵਾਰ ਦੇਰ ਰਾਤ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਸੜਕ ਪਾਰ ਕਰ ਰਹੀਆਂ ਦੋ ਔਰਤਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਔਰਤਾਂ ਕਾਫੀ ਦੂਰ ਜਾ ਡਿੱਗੀਆਂ। ਬਲਬੀਰ ਕੌਰ ਵਾਸੀ ਪਿੰਡ ਜੱਸੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਪ੍ਰੇਮ ਨਗਰ ਦੀ ਰਹਿਣ ਵਾਲੀ ਰੀਨਾ ਦੇਵੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।