ਨਵੀਂ ਦਿੱਲੀ, 10 ਅਕਤੂਬਰ, ਦੇਸ਼ ਕਲਿਕ ਬਿਊਰੋ :
ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦਾ ਫੈਸਲਾ ਕੀਤਾ ਹੈ। ‘ਆਪ’ ਦੀ ਬੁਲਾਰਾ ਪ੍ਰਿਅੰਕਾ ਕੱਕੜ ਨੇ ਕਿਹਾ ਕਿ ਅਸੀਂ ਓਵਰ ਕਾਨਫੀਡੈਂਟ ਕਾਂਗਰਸ ਅਤੇ ਹੰਕਾਰੀ ਭਾਜਪਾ ਨਾਲ ਇਕੱਲੇ ਲੜਨ ਦੇ ਸਮਰੱਥ ਹਾਂ।’
ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਪਿਛਲੇ 10 ਸਾਲਾਂ ਤੋਂ ਦਿੱਲੀ ਵਿਧਾਨ ਸਭਾ ਵਿੱਚ ਕੋਈ ਸੀਟ ਨਹੀਂ ਹੈ ਫਿਰ ਵੀ ‘ਆਪ’ ਨੇ ਲੋਕ ਸਭਾ ਚੋਣਾਂ ‘ਚ ਕਾਂਗਰਸ ਨੂੰ ਤਿੰਨ ਸੀਟਾਂ ਦਿੱਤੀਆਂ ਸਨ। ਇਸ ਦੇ ਬਾਵਜੂਦ ਕਾਂਗਰਸ ਨੇ ਹਰਿਆਣਾ ਵਿੱਚ ਸਹਿਯੋਗੀਆਂ ਨੂੰ ਨਾਲ ਲੈ ਕੇ ਚੱਲਣਾ ਜ਼ਰੂਰੀ ਨਹੀਂ ਸਮਝਿਆ।
ਇਹ ਵੀ ਪੜ੍ਹੋ: ਕਿਸਾਨਾਂ ਖ਼ਿਲਾਫ਼ ਦਰਜ 25 FIR ਰੱਦ: ਗੁਰਮੀਤ ਸਿੰਘ ਖੁੱਡੀਆਂ
ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਨੇ I.N.D.I.A. ਗਠਜੋੜ ਵਾਲੀਆਂ ਪਾਰਟੀਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਹਰਿਆਣਾ ਚੋਣਾਂ ਵਿੱਚ ਗਠਜੋੜ ਨਹੀਂ ਕੀਤਾ। ਆਖ਼ਰਕਾਰ ਕਾਂਗਰਸ ਨੂੰ ਆਪਣੇ ਅਤਿ ਆਤਮਵਿਸ਼ਵਾਸ ਕਾਰਨ ਹਾਰ ਦਾ ਮੂੰਹ ਦੇਖਣਾ ਪਿਆ।
Published on: ਅਕਤੂਬਰ 10, 2024 7:18 ਪੂਃ ਦੁਃ