ਚੰਡੀਗੜ੍ਹ: 10 ਅਕਤੂਬਰ, ਦੇਸ਼ ਕਲਿੱਕ ਬਿਓਰੋ
ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਚਾਰਜ ਸੰਭਾਲਿਆ। ਸ੍ਰੀ ਸਿਨਹਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ, ਆਮ ਰਾਜ ਪ੍ਰਬੰਧ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਰਹੇਗਾ। ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣ ‘‘ਤੋਂ ਬਾਅਦ ਗੱਲ ਕਰਦਿਆਂ ਸ੍ਰੀ ਸਿਨਹਾ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ ਤੇ ਵਿਭਾਗਾਂ ਵਿੱਚ ਸੇਵਾ ਨਿਭਾਉਂਦਿਆਂ ਪੰਜਾਬ ਸੂਬੇ ਅਤੇ ਇਥੋਂ ਦੇ ਲੋਕਾਂ ਵੱਲੋਂ ਅਥਾਹ ਪਿਆਰ ਤੇ ਸਤਿਕਾਰ ਮਿਲਿਆ ਹੈ ਅਤੇ ਹੁਣ ਵੀ ਉਹ ਪੰਜਾਬ ਦੀ ਭਲਾਈ ਲਈ ਤਨਦੇਹੀ ਨਾਲ ਪੰਜਾਬੀਆਂ ਦੀ ਸੇਵਾ ਕਰਕੇ ਪੂਰਾ ਕਰਨਗੇ।
Published on: ਅਕਤੂਬਰ 10, 2024 12:56 ਬਾਃ ਦੁਃ