ਹਸਪਤਾਲ ‘ਚ ‘ਵਾਰਡ ਬੁਆਏ’ ਵਲੋਂ ਖੁਦਕੁਸ਼ੀ

ਪੰਜਾਬ

ਲੁਧਿਆਣਾ, 11 ਅਕਤੂਬਰ, ਦੇਸ਼ ਕਲਿਕ ਬਿਊਰੋ :
ਲੁਧਿਆਣਾ ‘ਚ ਇਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮਰਨ ਤੋਂ ਪਹਿਲਾਂ ਨੌਜਵਾਨ ਨੇ ਸੁਸਾਈਡ ਨੋਟ ਵੀ ਲਿਖਿਆ ਸੀ। ਸੁਸਾਈਡ ਨੋਟ ‘ਚ ਉਸ ਨੇ ਲਿਖਿਆ ਕਿ ਪਾਪਾ, ਮੈਂ ਕਾਬਲ ਨਹੀਂ ਬਣ ਸਕਿਆ, ਮੈਨੂੰ ਮਾਫ਼ ਕਰ ਦਿਓ। ਫਿਲਹਾਲ ਥਾਣਾ ਮਾਛੀਵਾੜਾ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ‘ਚ ਰਖਵਾ ਦਿੱਤਾ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਦਾ ਨਾਂ ਜਸਪ੍ਰੀਤ ਸਿੰਘ ਜੱਸ (23) ਹੈ। ਉਸ ਨੇ ਹਸਪਤਾਲ ਵਿੱਚ ਫਾਹਾ ਲਿਆ ਹੈ। ਜਸਪ੍ਰੀਤ ਮਾਛੀਵਾੜਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਵਾਰਡ ਬੁਆਏ ਵਜੋਂ ਕੰਮ ਕਰਦਾ ਸੀ। ਅੱਜ ਸਵੇਰੇ ਜਦੋਂ ਡਾਕਟਰ ਕਲੀਨਿਕ ਆਇਆ ਤਾਂ ਦੇਖਿਆ ਕਿ ਜਸਪ੍ਰੀਤ ਸਿੰਘ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।