ਫਗਵਾੜਾ ਵਿਖੇ ਇਕ ਘਰ ‘ਚ ਧਮਾਕਾ, ਦੋ ਬੱਚੇ ਗੰਭੀਰ ਜ਼ਖਮੀ

ਪੰਜਾਬ

ਫਗਵਾੜਾ, 12 ਅਕਤੂਬਰ, ਦੇਸ਼ ਕਲਿਕ ਬਿਊਰੋ:
ਫਗਵਾੜਾ ਦੇ ਸ਼ਾਮ ਨਗਰ ‘ਚ ਸ਼ਿਵਪੁਰੀ ਨੇੜੇ ਇਕ ਘਰ ਦੀ ਛੱਤ ‘ਤੇ ਹੋਏ ਜ਼ਬਰਦਸਤ ਧਮਾਕੇ ਨਾਲ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ। ਇਸ ਘਟਨਾ ‘ਚ ਦੋ ਬੱਚੇ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਧਮਾਕਾ ਪੋਟਾਸ਼ (ਪਟਾਕਿਆਂ ‘ਚ ਵਰਤਿਆ ਜਾਣ ਵਾਲਾ ਪਦਾਰਥ) ਕਾਰਨ ਹੋਇਆ।
ਫਗਵਾੜਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਉਸ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜ਼ਖਮੀ ਬੱਚਿਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਪਰ ਸਥਿਤੀ ਵਿੱਚ ਕੋਈ ਸੁਧਾਰ ਨਾ ਹੋਣ ਕਾਰਨ ਜਲੰਧਰ ਤੋਂ ਦੋਵਾਂ ਬੱਚਿਆਂ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।