15 ਅਕਤੂਬਰ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਪੰਜਾਬ

ਮਾਲੇਰਕੋਟਲਾ, 12 ਅਕਤੂਬਰ, ਦੇਸ਼ ਕਲਿੱਕ ਬਿਓਰੋ

                                ਜ਼ਿਲ੍ਹਾ ਮੈਜਿਸਟਰੇਟ ਡਾ. ਪੱਲਵੀ ਨੇ ਦੱਸਿਆ ਕਿ ਸੂਬੇ ਵਿੱਚ ਗਰਾਮ ਪੰਚਾਇਤ ਚੋਣਾਂ 15 ਅਕਤੂਬਰ ਨੂੰ ਹੋਣ ਜਾ ਰਹੀਆਂ ਹਨ। ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ, ਇਸ ਮੰਤਵ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ/ ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ 15 ਅਕਤੂਬਰ 2024 ਨੂੰ ਕਮਾਈ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਜਾਂਦਾ ਹੈ। ਇਸ ਛੁੱਟੀ ਦੇ ਬਦਲੇ ਕਰਮਚਾਰੀ ਦੀ ਤਨਖਾਹ ਵਿੱਚ ਕੋਈ ਵੀ ਕਟੌਤੀ ਨਹੀਂ ਕੀਤੀ ਜਾਵੇਗੀ।
                               ਉਨ੍ਹਾਂ ਦੱਸਿਆ ਕਿ ਇਹ ਛੁੱਟੀ ਰਿਪਰੈਸਟੇਸ਼ਨ ਆਫ਼ ਪੀਪਲ ਐਕਟ 1951 ਦੀ ਧਾਰਾ 135-ਬੀ, ਨੈਗੋਸ਼ੀਏਬਲ ਇਨਸਟਰੂਮੈਂਟਸ ਐਕਟ 1881, ਪੰਜਾਬ ਸੌਪਸ਼ ਐਂਡ ਕਮਰਸ਼ੀਅਲ ਇਸ਼ਟੈਬਲੈਸ਼ਮੈਂਟ ਐਕਟ 1958 (ਪੰਜਾਬ ਐਕਟ ਨੰਬਰ 15 ਆਫ 1958) ਅਤੇ ਦੀ ਫੈਕਟਰੀਜ ਐਕਟ 1948 ਦੇ ਤਹਿਤ ਕੀਤੀ ਗਈ ਹੈ।

Published on: ਅਕਤੂਬਰ 12, 2024 4:44 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।