ਭਾਜਪਾ ਆਗੂ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਭੇਤਭਰੀ ਹਾਲਤ ’ਚ ਮੌਤ

ਪੰਜਾਬ

ਸੰਗਰੂਰ, 14 ਅਕਤੂਬਰ, ਦਲਜੀਤ ਕੌਰ ਭਵਾਨੀਗੜ੍ਹ :

ਪੰਜਾਬ ਵਿੱਚ ਭਾਜਪਾ ਆਗੂ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਭਵਾਨੀਗੜ੍ਹ ਦੇ ਭਾਜਪਾ ਆਗੂ ਜੀਵਨ ਕੁਮਾਰ ਗਰਗ ਦੇ ਗੰਨਮੈਨ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਗੰਨਮੈਨ ਦੀ ਪਹਿਚਾਣ ਨਵਜੋਤ ਸਿੰਘ ਵਾਸੀ ਮਾਲਵਾ ਇਨਕਲੇਵ, ਪਟਿਆਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰੀ ਕਾਰਬਾਈਨ ਤੋਂ ਚੱਲੀ ਗੋਲੀ ਕਾਰਨ ਉਸ ਦੀ ਮੌਤ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਜਦੋਂ ਆਪਣੀ ਕਾਰ ਰਾਹੀਂ ਪਟਿਆਲਾ ਤੋਂ ਭਵਾਨੀਗੜ੍ਹ ਜਾ ਰਿਹਾ ਸੀ ਤਾਂ ਪਿੰਡ ਧਬਲਾਨ ਕੋਲ ਗੱਡੀ ਰੁਕੀ ਤਾਂ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਇਹ ਘਟਨਾ ਦਾ ਪਤਾ ਚਲਦਿਆ ਹੀ ਸਬੰਧਤ ਥਾਣਾ ਪਸਿਆਣਾ ਦੇ ਐਸਐਚਓ ਤੇ ਉਨ੍ਹਾਂ ਦੀ ਟੀਮ ਮੌਕੇ ’ਤੇ ਪੁੱਜ ਗਈ। ਪੁਲਿਸ ਨੇ ਮੁੱਢਲੀ ਕਾਰਵਾਈ ਕਰਨ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਰਕਾਰੀ ਰਾਜਿੰਦਰਾ ਹਸਪਤਾਲ ਪਹੁੰਚਾ ਦਿੱਤਾ। ਇਸ ਸਬੰਧੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।