ਗ੍ਰਾਮ ਪੰਚਾਇਤ ਮਾਨਸਾ ਖੁਰਦ ਦੇ ਸਰਪੰਚ ਲਈ ਭਲਕੇ ਪੈਣਗੀਆਂ ਵੋਟਾਂ

ਚੋਣਾਂ ਪੰਜਾਬ

ਮਾਨਸਾ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਆਕਾਸ਼ ਬਾਂਸਲ ਨੇ ਦੱਸਿਆ ਕਿ ਕਿਸੇ ਕਾਰਨਾਂ ਸਦਕਾ ਗਾ੍ਰਮ ਪੰਚਾਇਤ ਮਾਨਸਾ ਖੁਰਦ ਦੇ ਸਰਪੰਚ ਦੀ ਚੋਣ ਅਤੇ ਵਾਰਡ ਨੰਬਰ 1, 2, 5, 6 ਅਤੇ 7 (ਕੁੱਲ 5 ਪੰਚਾਇਤ ਮੈਂਬਰ) ਦੀ ਚੋਣ ਪ੍ਰਕਿਰਿਆ ਲਈ ਫਰੈਸ਼ ਪੋਲ 16 ਅਕਤੂਬਰ 2024 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨਰ ਪੰਜਾਬ ਵੱਲੋਂ ਇਹ ਪ੍ਰਵਾਨਗੀ ਪੰਜਾਬ ਪੰਚਾਇਤ ਰੂਲਜ਼, 1994 ਦੇ ਨਿਯਮ 31 (2) ਅਧੀਨ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਕਿ ਉਹ ਸਮੂਹ ਵੋਟਰਾਂ ਨੂੰ ਯੋਗ ਪ੍ਰਣਾਲੀ ਰਾਹੀਂ ਇਤਲਾਹ ਦੇਣ। ਉਨ੍ਹਾਂ ਕਿਹਾ ਕਿ ਇਸ ਫਰੈਸ਼ ਪੋਲ ਲਈ ਪ੍ਰੀਜ਼ਾਈਡਿੰਗ ਅਤੇ ਪੋਲਿੰਗ ਅਧਿਕਾਰੀਆਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 16 ਅਕਤੂਬਰ ਨੂੰ ਹੋਣ ਵਾਲੀ ਫਰੈਸ਼ ਪੋਲ ਲਈ ਮਾਨਸਾ ਖੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਛੁੱਟੀ ਰਹੇਗੀ।

Published on: ਅਕਤੂਬਰ 15, 2024 7:52 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।