ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ

ਪੰਜਾਬ



ਚੰਡੀਗੜ੍ਹ, 15 ਅਕਤੂਬਰ: ਦੇਸ਼ ਕਲਿੱਕ ਬਿਓਰੋ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਚਾਇਤੀ ਚੋਣਾਂ ਵਿੱਚ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਸੰਧਵਾਂ ਦੇ ਬੂਥ ਨੰਬਰ 95 ‘ਤੇ ਵੋਟ ਪਾਈ।

ਜ਼ਮਹੂਰੀਅਤ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨਾਗਰਿਕਾਂ ਨੂੰ ਚੋਣ ਪ੍ਰਕਿਰਿਆ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਸਥਾਨਕ ਵਿਕਾਸ ਅਤੇ ਭਾਈਚਾਰਕ ਸਾਂਝ ਲਈ ਮਹੱਤਵਪੂਰਨ ਹਨ।

ਜ਼ਿਕਰਯੋਗ ਹੈ ਕਿ ਸਪੀਕਰ ਸ. ਸੰਧਵਾਂ ਦਾ ਸਿਆਸੀ ਸਫ਼ਰ ਪੰਚਾਇਤੀ ਚੋਣਾਂ ਨਾਲ ਹੀ ਸ਼ੁਰੂ ਹੋਇਆ ਸੀ, ਜੋ ਉਨ੍ਹਾਂ ਦੀ ਸਥਾਨਕ ਪ੍ਰਸ਼ਾਸਨ ਅਤੇ ਭਾਈਚਾਰਕ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਜ਼ਮੀਨੀ ਪਹੁੰਚ ਉਨ੍ਹਾਂ ਦੀ ਸਿਆਸੀ ਧਾਰਨਾ ਨੂੰ ਪਰਪੱਕ ਕਰਦੀ ਹੈ।

ਸਪੀਕਰ ਨੇ ਅੱਗੇ ਕਿਹਾ ਕਿ ਪੰਚਾਇਤੀ ਚੋਣਾਂ ਭਾਰਤ ਦੀ ਲੋਕਤੰਤਰੀ ਪ੍ਰਣਾਲੀ ਦੀ ਨੀਂਹ ਹਨ ਅਤੇ ਇੱਥੋਂ ਹੀ ਸਿਆਸੀ ਸਫ਼ਰ ਸ਼ੁਰੂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।

Published on: ਅਕਤੂਬਰ 15, 2024 8:14 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।