ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ

Punjab


ਅੰਮ੍ਰਿਤਸਰ, 16 ਅਕਤੂਬਰ, ਦੇਸ਼ ਕਲਿਕ ਬਿਊਰੋ :
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖਤ ਸ੍ਰੀ ਦਮਦਮਾ ਸਹਿਬ ਦੇ ਜਥੇਦਾਰ ਵਜੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇੱਕ ਚੈਨਲ ‘ਤੇ ਬੋਲਦਿਆਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਮੇਰੇ ਅਤੇ ਮੇਰੇ ਪਰਿਵਾਰ ‘ਤੇ ਨਿੱਜੀ ਹਮਲੇ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਮੈਂ ਅਸਤੀਫਾ ਸ਼੍ਰੋਮਣੀ ਕਮੇਟੀ ਨੂੰ ਭੇਜ ਦਿੱਤਾ ਹੈ ਅਤੇ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਤੁਰੰਤ ਪ੍ਰਭਾਵ ਨਾਲ ਅਸਤੀਫਾ ਪ੍ਰਵਾਨ ਕਰ ਲਿਆ ਜਾਵੇ। ਉਨ੍ਹਾ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੂੰ ਜਥੇਦਾਰ ਵਜੋਂ ਮਿਲੀ ਸਕਿਉਰਿਟੀ ਵਾਪਿਸ ਲਈ ਜਾਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।