ਚੰਡੀਗੜ੍ਹ, 16 ਅਕਤੂਬਰ, ਦੇਸ਼ ਕਲਿਕ ਬਿਊਰੋ :
ਹੁਣ ਪੰਜਾਬ ਵਿੱਚ ਰਾਤ ਨੂੰ ਠੰਡ ਵਧਣ ਲੱਗੀ ਹੈ। ਘੱਟੋ-ਘੱਟ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 16.9 ਡਿਗਰੀ ਤੋਂ 19 ਡਿਗਰੀ ਦੇ ਵਿਚਕਾਰ ਪਹੁੰਚ ਗਿਆ। ਸਭ ਤੋਂ ਵੱਧ ਠੰਢ ਫਰੀਦਕੋਟ ਵਿੱਚ ਦਰਜ ਕੀਤੀ ਗਈ ਹੈ। ਉਥੇ ਘੱਟੋ-ਘੱਟ ਤਾਪਮਾਨ 16.8 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਇਹ ਆਮ ਤਾਪਮਾਨ ਨਾਲੋਂ 1.9 ਡਿਗਰੀ ਵੱਧ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵੀ ਆਮ ਦੇ ਬਰਾਬਰ ਹੋ ਗਿਆ ਹੈ। ਮੌਸਮ ਮਾਹਿਰਾਂ ਅਨੁਸਾਰ 27 ਅਕਤੂਬਰ ਤੱਕ ਮੌਸਮ ਸਾਫ਼ ਰਹੇਗਾ। 30 ਤੋਂ ਬਾਅਦ ਮੌਸਮ ਬਦਲ ਜਾਵੇਗਾ। ਇਸ ਦੌਰਾਨ ਕੁਝ ਥਾਵਾਂ ‘ਤੇ ਤੂਫਾਨ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ।

ਪੰਜਾਬ ‘ਚ ਰਾਤਾਂ ਹੋਣ ਲੱਗੀਆਂ ਸਰਦ
Published on: October 16, 2024 9:00 am