ਮੋਹਾਲੀ, 17 ਅਕਤੂਬਰ, ਦੇਸ਼ ਕਲਿਕ ਬਿਊਰੋ :
ਮੋਹਾਲੀ ਜ਼ਿਲ੍ਹੇ ਦੇ ਪਿੰਡ ਬਾਕਰਪੁਰ ‘ਚ ਬੁੱਧਵਾਰ ਰਾਤ ਨੂੰ ਇਕ ਵਿਅਕਤੀ ਵਲੋਂ ਆਪਣੇ ਘਰ ‘ਚ ਹਵਾਈ ਫਾਇਰ ਕੀਤੇ ਜਾਣ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੁਲਜ਼ਮ ਦੀ ਪਛਾਣ ਰਣਜੀਤ ਸਿੰਘ ਉਰਫ ਬਿੱਲੂ ਵਜੋਂ ਹੋਈ ਹੈ।
ਸੂਤਰਾਂ ਮੁਤਾਬਕ ਰਣਜੀਤ ਸਿੰਘ ਨੇ ਆਪਣੇ ਘਰ ‘ਚ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਆਸ-ਪਾਸ ਦੇ ਲੋਕ ਡਰ ਗਏ ਅਤੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਟੀਮ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਸਥਿਤੀ ‘ਤੇ ਕਾਬੂ ਪਾਇਆ।
ਪੁਲੀਸ ਅਨੁਸਾਰ ਇਸ ਘਟਨਾ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ ਹੈ ਪਰ ਪਿੰਡ ਵਿੱਚ ਤਣਾਅ ਦਾ ਮਾਹੌਲ ਹੈ। ਪੁਲੀਸ ਨੇ ਰਣਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਰਣਜੀਤ ਨੇ ਇਹ ਗੋਲੀਬਾਰੀ ਕਿਉਂ ਕੀਤੀ।

ਮੋਹਾਲੀ : ਗੋਲੀਆਂ ਚੱਲਣ ਕਾਰਨ ਫੈਲੀ ਦਹਿਸ਼ਤ
Published on: October 17, 2024 1:10 pm