ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਦਾ ਮਾਮਲਾ, FBI ਨੇ ਭਾਰਤੀ ਨੌਜਵਾਨ ਨੂੰ ਮੋਸਟ ਵਾਂਟੇਡ ਐਲਾਨਿਆ

ਕੌਮਾਂਤਰੀ

ਚੰਡੀਗੜ੍ਹ, 18 ਅਕਤੂਬਰ, ਦੇਸ਼ ਕਲਿਕ ਬਿਊਰੋ :
ਅਮਰੀਕੀ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਹਰਿਆਣਾ ਦੇ ਰੇਵਾੜੀ ਦਾ ਇੱਕ ਨੌਜਵਾਨ ਵੀ ਨਿਊਯਾਰਕ ਸਥਿਤ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੈ। ਅਮਰੀਕੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (FBI) ਨੇ ਨੌਜਵਾਨ ਵਿਕਾਸ ਯਾਦਵ ਦਾ ਮੋਸਟ ਵਾਂਟੇਡ ਪੋਸਟਰ ਜਾਰੀ ਕੀਤਾ ਹੈ। ਇਸ ‘ਚ ਵਿਕਾਸ ਦੀਆਂ 3 ਫੋਟੋਆਂ ਹਨ।ਇਨ੍ਹਾਂ ਵਿੱਚੋਂ ਇੱਕ ਫੋਟੋ ਵਿੱਚ ਉਹ ਫੌਜ ਦੀ ਵਰਦੀ ਵਿੱਚ ਵੀ ਹੈ।
ਵਿਕਾਸ ਯਾਦਵ (39) ਰੇਵਾੜੀ ਜ਼ਿਲ੍ਹੇ ਦੇ ਪ੍ਰਾਣਪੁਰਾ ਪਿੰਡ ਦਾ ਰਹਿਣ ਵਾਲਾ ਹੈ। ਅਮਰੀਕੀ ਸਰਕਾਰ ਦਾ ਦਾਅਵਾ ਹੈ ਕਿ ਵਿਕਾਸ ਭਾਰਤੀ ਖੁਫੀਆ ਏਜੰਸੀ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਵਿੱਚ ਕੰਮ ਕਰਦਾ ਹੈ।ਦਾਅਵਾ ਕੀਤਾ ਕਿ ਰਾਅ ਨੇ ਹੀ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਵਿਕਾਸ ‘ਤੇ ਕਤਲ ਅਤੇ ਮਨੀ ਲਾਂਡਰਿੰਗ ਲਈ ਵਿਅਕਤੀ ਨੂੰ ਕਿਰਾਏ ‘ਤੇ ਲੈਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ।
ਭਾਰਤ ਨੇ ਇਸ ਮਾਮਲੇ ਵਿੱਚ ਅਮਰੀਕਾ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਸੀ ਕਿ ਉਸ ਨੇ ਮਾਮਲੇ ਦੀ ਜਾਂਚ ਲਈ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਹਾਲਾਂਕਿ ਭਾਰਤ ਨੇ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ। ਅਮਰੀਕਾ ਨੇ ਭਾਰਤ ਦੇ ਸਹਿਯੋਗ ‘ਤੇ ਤਸੱਲੀ ਪ੍ਰਗਟਾਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।