ਚੰਡੀਗੜ੍ਹ, 18 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਗਰੋਹ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਅਤੇ ਗੁਰਦਾਸਪੁਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਤਸਕਰ ਨੂੰ 1.350 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ।
ਉਹ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਮਾਮਲੇ ਵਿੱਚ ਕੁਝ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਪੁਲੀਸ ਵੱਲੋਂ ਮੁਲਜ਼ਮਾਂ ਦੇ ਸਾਰੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਦੇ ਸੰਪਰਕ ਵਿਚ ਕੌਣ-ਕੌਣ ਸਨ।

ਪੰਜਾਬ ਪੁਲਸ ਵੱਲੋਂ ਨਸ਼ਾ ਤਸਕਰੀ ਗਰੋਹ ਦਾ ਪਰਦਾਫਾਸ਼, 1.350 ਕਿਲੋ ਹੈਰੋਇਨ ਸਮੇਤ ਇਕ ਗ੍ਰਿਫਤਾਰ
Published on: October 18, 2024 11:31 am