ਸਲਮਾਨ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, 5 ਕਰੋੜ ਰੁਪਏ ਦੀ ਫਿਰੌਤੀ ਮੰਗੀ

ਰਾਸ਼ਟਰੀ

ਮੁੰਬਈ, 18 ਅਕਤੂਬਰ, ਦੇਸ਼ ਕਲਿਕ ਬਿਊਰੋ :
ਬਾਬਾ ਸਿੱਦੀਕੀ ਦੇ ਕਤਲ ਦੇ ਛੇ ਦਿਨ ਬਾਅਦ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਮੁੰਬਈ ਟਰੈਫਿਕ ਕੰਟਰੋਲ ਰੂਮ ਨੂੰ ਵਟਸਐਪ ਮੈਸੇਜ ਰਾਹੀਂ ਭੇਜੀ ਗਈ ਹੈ।ਧਮਕੀ ਦੇਣ ਵਾਲੇ ਨੇ ਆਪਣੇ ਆਪ ਨੂੰ ਲਾਰੈਂਸ ਗੈਂਗ ਦਾ ਮੈਂਬਰ ਦੱਸਿਆ ਹੈ।
ਉਸ ਨੇ 5 ਕਰੋੜ ਰੁਪਏ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਪੈਸੇ ਨਾ ਦਿੱਤੇ ਗਏ ਤਾਂ ਸਲਮਾਨ ਖਾਨ ਦਾ ਹਾਲ ਬਾਬਾ ਸਿੱਦੀਕੀ ਤੋਂ ਵੀ ਮਾੜਾ ਹੋਵੇਗਾ। ਮੁੰਬਈ ਪੁਲਸ ਮੈਸੇਜ ਭੇਜਣ ਵਾਲੇ ਵਿਅਕਤੀ ਦਾ ਪਤਾ ਲਗਾਉਣ ‘ਚ ਲੱਗੀ ਹੋਈ ਹੈ। ਸਲਮਾਨ ਦੇ ਕਰੀਬੀ ਅਤੇ ਐਨਸੀਪੀ ਨੇਤਾ ਬਾਬਾ ਸਿੱਦੀਕੀ ਦੀ 12 ਅਕਤੂਬਰ ਨੂੰ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਸਲਮਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ।

ਸਲਮਾਨ ਖਾਨ ਦੇ ਕਰੀਬੀ ਅਤੇ NCP ਨੇਤਾ ਬਾਬਾ ਸਿੱਦੀਕੀ ਆਪਣੇ ਬੇਟੇ ਜੀਸ਼ਾਨ ਦੇ ਦਫਤਰ ਤੋਂ ਬਾਹਰ ਆਏ ਸਨ।ਉਦੋਂ ਹੀ ਉਸ ‘ਤੇ 6 ਗੋਲੀਆਂ ਚਲਾਈਆਂ ਗਈਆਂ। ਦੋ ਗੋਲੀਆਂ ਸਿੱਦੀਕੀ ਦੇ ਢਿੱਡ ਵਿੱਚ ਅਤੇ ਇੱਕ ਛਾਤੀ ਵਿੱਚ ਲੱਗੀ। ਉਸ ਨੂੰ ਤੁਰੰਤ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ , ਜਿੱਥੇ ਰਾਤ 11.27 ‘ਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।