ਨਵੀਂ ਦਿੱਲੀ, 19 ਅਕਤੂਬਰ, ਦੇਸ਼ ਕਲਿਕ ਬਿਊਰੋ :
ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਸ਼ੁੱਕਰਵਾਰ ਰਾਤ ਕਰੀਬ 8.16 ਵਜੇ ਤਿਹਾੜ ਤੋਂ ਬਾਹਰ ਆਏ। ਉਹ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ 872 ਦਿਨਾਂ ਤੱਕ ਜੇਲ੍ਹ ਵਿੱਚ ਰਹੇ। ਉਨ੍ਹਾਂ ਨੂੰ ਈਡੀ ਨੇ 30 ਮਈ 2022 ਨੂੰ ਗ੍ਰਿਫਤਾਰ ਕੀਤਾ ਸੀ।
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਹੋਰ ‘ਆਪ’ ਵਰਕਰਾਂ ਨੇ ਜੇਲ੍ਹ ਦੇ ਬਾਹਰ ਸਤਿੰਦਰ ਦਾ ਸਵਾਗਤ ਕੀਤਾ।