ਪੰਜਾਬ ਸਰਕਾਰ ਨਗਰ ਨਿਗਮਾਂ ਤੇ ਕੌਂਸਲਾਂ ਦੀਆਂ ਚੋਣਾਂ 15 ਦਿਨਾਂ ‘ਚ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕਰੇ: ਹਾਈਕੋਰਟ

ਪੰਜਾਬ

ਚੰਡੀਗੜ੍ਹ: 19 ਅਕਤੂਬਰ, ਦੇਸ਼ ਕਲਿੱਕ ਬਿਓਰੋ
ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਿਊਂਸਪਲ ਕਾਰਪੋਰੇਸ਼ਨਾਂ ਤੇ ਮਿਉਂਸਪਲ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਬਾਰੇ 15 ਦਿਨਾਂ ਦੇ ਅੰਦਰ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦਾ ਆਦੇਸ਼ ਦਿੱਤਾ ਹੈ। ਅਦਾਲਤ ਨੇ ਇਹ ਵੀ ਸਪੱਸ਼ਟ ਕਹਿ ਦਿੱਤਾ ਹੈ ਕਿ ਚੋਣਾਂ ਪੁਰਾਣੀ ਵਾਰਡਬੰਦੀ ਦੇ ਆਧਾਰ ‘ਤੇ ਹੀ ਕਰਵਾਈਆਂ ਜਾਣ।
ਹਾਈਕੋਰਟ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਹੁਣ ਤੱਕ 5 ਨਗਰ ਨਿਗਮ ਲੁਧਿਆਣਾ, ਫਗਵਾੜਾ, ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਦਾ ਸਮਾਂ ਪਹਿਲਾਂ ਹੀ ਖਤਮ ਹੋ ਗਿਆ ਹੈ। ਇਸ ਦੇ ਨਾਲ ਹੀ 42 ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਵੀ ਚੋਣਾ ਕਰਵਾਈਆਂ ਜਾਣ।

 

 

 

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।