ਕੇਂਦਰ ਸਰਕਾਰ ਨੇ ਜਹਾਜ਼ਾਂ ‘ਚ ਬੰਬ ਦੀਆਂ ਧਮਕੀਆਂ ਬਾਰੇ X ਤੇ Meta ਨੂੰ ਪੁੱਛਿਆ, ਤੁਸੀਂ ਖਤਰਨਾਕ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਕੀ ਕੀਤਾ

ਰਾਸ਼ਟਰੀ

ਨਵੀਂ ਦਿੱਲੀ, 23 ਅਕਤੂਬਰ, ਦੇਸ਼ ਕਲਿਕ ਬਿਊਰੋ :
ਜਹਾਜ਼ਾਂ ਨੂੰ ਬੰਬ ਦੀਆਂ ਧਮਕੀਆਂ ਨੂੰ ਲੈ ਕੇ ਅੱਜ ਬੁੱਧਵਾਰ ਨੂੰ ਆਈਟੀ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ, ਮੈਟਾ ਅਤੇ ਏਅਰਲਾਈਨ ਕੰਪਨੀਆਂ ਨਾਲ ਇੱਕ ਵਰਚੁਅਲ ਮੀਟਿੰਗ ਕੀਤੀ। ਸਰਕਾਰ ਨੇ ਪੁੱਛਿਆ ਕਿ ਤੁਸੀਂ ਇਨ੍ਹਾਂ ਖਤਰਨਾਕ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਕੀ ਕੀਤਾ ਹੈ।ਜੋ ਹਾਲਾਤ ਹਨ ਉਸ ਤੋਂ ਸਪੱਸ਼ਟ ਹੁੰਦਾ ਹੈ ਕਿ ਤੁਸੀਂ ਅਪਰਾਧ ਨੂੰ ਹਲਾਸ਼ੇਰੀ ਦੇ ਰਹੇ ਸੀ।
ਮੀਡੀਆ ਰਿਪੋਰਟਾਂ ‘ਚ ਸੂਤਰਾਂ ਦੇ ਹਵਾਲੇ ਨਾਲ ਇਸ ਮੁਲਾਕਾਤ ਦੀ ਜਾਣਕਾਰੀ ਦਿੱਤੀ ਗਈ ਹੈ। ਪਿਛਲੇ 9 ਦਿਨਾਂ ‘ਚ ਹੀ 170 ਤੋਂ ਜ਼ਿਆਦਾ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਰਿਪੋਰਟਾਂ ਮੁਤਾਬਕ ਧਮਕੀਆਂ ਕਾਰਨ ਹਵਾਬਾਜ਼ੀ ਖੇਤਰ ਨੂੰ ਕਰੀਬ 600 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।