ਪੰਜਾਬ ਪੁਲਸ ਨਾਲ ਮੁਕਾਬਲੇ ਤੋਂ ਬਾਅਦ ਦੋ ਨਸ਼ਾ ਤਸਕਰ ਗ੍ਰਿਫ਼ਤਾਰ, ਹਥਿਆਰ ਬਰਾਮਦ

ਪੰਜਾਬ

ਅੰਮ੍ਰਿਤਸਰ, 24 ਅਕਤੂਬਰ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ‘ਚ ਅੱਜ ਵੀਰਵਾਰ ਤੜਕੇ 3.30 ਵਜੇ ਪੁਲਿਸ ਨੇ ਐਨਕਾਊਂਟਰ ‘ਚ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੂੰ ਦੇਖਦੇ ਹੀ ਤਸਕਰਾਂ ਨੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ਵਿੱਚ ਇੱਕ ਤਸਕਰ ਜ਼ਖ਼ਮੀ ਹੋ ਗਿਆ। ਜਦਕਿ ਦੂਜੇ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਫਿਲਹਾਲ ਦੋਵਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਸਥਿਤ ਇੱਕ ਪਾਰਕ ਵਿੱਚ ਤੜਕੇ ਕਰੀਬ 3.30 ਵਜੇ ਵਾਪਰੀ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਪਿਛਲੇ ਤਿੰਨ ਦਿਨਾਂ ਤੋਂ ਇਨ੍ਹਾਂ ਤਸਕਰਾਂ ਦਾ ਪਤਾ ਲਗਾ ਰਹੀ ਸੀ। ਰਾਤ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਤਰਨਤਾਰਨ ਰੋਡ ’ਤੇ ਪਾਰਕ ਦੇ ਆਸ-ਪਾਸ ਨਜ਼ਰ ਆਏ ਹਨ।ਜਿਸ ਤੋਂ ਬਾਅਦ ਪੁਲਿਸ ਟੀਮਾਂ ਨੇ ਯੋਜਨਾ ਬਣਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ।
ਏ.ਸੀ.ਪੀ ਸੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਪੁਲਿਸ ਦੀਆਂ ਗੱਡੀਆਂ ਨੂੰ ਦੇਖ ਕੇ ਤਸਕਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਆਂ ਪੁਲਿਸ ਦੀਆਂ ਗੱਡੀਆਂ ਨੂੰ ਲੱਗੀਆਂ। ਜਿਸ ਤੋਂ ਬਾਅਦ ਪੁਲਿਸ ਨੇ ਮੋਰਚਾ ਸੰਭਾਲ ਲਿਆ ਅਤੇ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਇੱਕ ਤਸਕਰ ਦੇ ਪੱਟ ਵਿੱਚ ਗੋਲੀ ਲੱਗੀ। ਜਦਕਿ ਦੂਜੇ ਨੂੰ ਭੱਜਦੇ ਹੋਏ ਨੂੰ ਫੜ ਲਿਆ ਗਿਆ।
ਫੜੇ ਗਏ ਦੋਵੇਂ ਤਸਕਰ ਤਰਨਤਾਰਨ ਦੇ ਰਹਿਣ ਵਾਲੇ ਹਨ। ਇੱਕ ਝਬਾਲ ਦਾ ਅਤੇ ਦੂਜਾ ਤਰਨਤਾਰਨ ਸ਼ਹਿਰ ਦਾ ਰਹਿਣ ਵਾਲਾ ਹੈ। ਤਸਕਰੀ ਦੇ ਨਾਲ-ਨਾਲ ਦੋਵੇਂ ਸ਼ਾਰਪ ਸ਼ੂਟਰ ਵੀ ਹਨ। ਜੋ ਸੁਪਾਰੀ ਲੈ ਕੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲੀਸ ਨੇ ਦੋਵਾਂ ਤਸਕਰਾਂ ਕੋਲੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।