ਪੰਜਾਬ ਪੁਲਸ ਵੱਲੋਂ ਜਸਪਾਲ ਕਤਲ ਕੇਸ ਦੇ ਪੰਜ ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ

ਪੰਜਾਬ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :
ਕਰੀਬ ਇੱਕ ਮਹੀਨਾ ਪਹਿਲਾਂ ਜਲੰਧਰ ਦੇ ਭੋਗਪੁਰ ਨੇੜੇ ਗੋਲੀ ਮਾਰ ਕੇ ਮਾਰੇ ਗਏ ਜਸਪਾਲ ਸਿੰਘ ਉਰਫ਼ ਸ਼ਾਲੂ ਦੇ ਕਤਲ ਦੇ ਮਾਮਲੇ ਵਿੱਚ ਪੁਲੀਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿੱਚ ਮੁੱਖ ਮੁਲਜ਼ਮ ਨੂੰ ਪੁਲੀਸ ਨੇ ਚੰਡੀਗੜ੍ਹ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਹੁਣ ਤੱਕ ਕੁੱਲ ਪੰਜ ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ।

ਪੁਲੀਸ ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ’ਤੇ ਲੈ ਲਵੇਗੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਲੰਧਰ ਦੇਹਾਤੀ ਪੁਲਿਸ ਨੇ ਭੋਗਪੁਰ ਦੇ ਜਸਪਾਲ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਮੁੱਖ ਮੁਲਜ਼ਮ ਨੂੰ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੰਜ ਹਥਿਆਰ ਬਰਾਮਦ ਹੋਏ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।