ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲਾ ਗ੍ਰਿਫਤਾਰ

ਰਾਸ਼ਟਰੀ

ਮੁੰਬਈ, 24 ਅਕਤੂਬਰ, ਦੇਸ਼ ਕਲਿਕ ਬਿਊਰੋ :
ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 5 ਕਰੋੜ ਰੁਪਏ ਦੀ ਮੰਗ ਕਰਨ ਵਾਲੇ ਸ਼ੇਖ ਹੁਸੈਨ ਸ਼ੇਖ ਮੂਸੀਨ (24) ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਮੁੰਬਈ ਦੀ ਵਰਲੀ ਪੁਲਸ ਨੇ ਬੁੱਧਵਾਰ (23 ਅਕਤੂਬਰ) ਨੂੰ ਝਾਰਖੰਡ ਦੇ ਜਮਸ਼ੇਦਪੁਰ ਤੋਂ ਉਸ ਨੂੰ ਗ੍ਰਿਫਤਾਰ ਕੀਤਾ। ਅੱਜ ਉਸ ਨੂੰ ਟਰਾਂਜ਼ਿਟ ਰਿਮਾਂਡ ‘ਤੇ ਝਾਰਖੰਡ ਤੋਂ ਮੁੰਬਈ ਲਿਆਂਦਾ ਜਾਵੇਗਾ।
ਜਮਸ਼ੇਦਪੁਰ ਦੇ ਸਬਜ਼ੀ ਵਿਕਰੇਤਾ ਸ਼ੇਖ ਹੁਸੈਨ ਸ਼ੇਖ ਮੂਸੀਨ ਨੇ ਪਿਛਲੇ ਹਫ਼ਤੇ ਮੁੰਬਈ ਟ੍ਰੈਫਿਕ ਪੁਲਿਸ ਨੂੰ ਵਟਸਐਪ ਕਾਲ ਕਰਕੇ ਫਿਰੌਤੀ ਦੀ ਮੰਗ ਕੀਤੀ ਸੀ। ਉਸ ਨੇ ਆਪਣੇ ਆਪ ਨੂੰ ਲਾਰੈਂਸ ਗੈਂਗ ਦਾ ਮੈਂਬਰ ਦੱਸਿਆ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।