NIA ਨੇ ਲਾਰੇਂਸ ਗੈਂਗ ਦੇ ਮੁੱਖ ਹੈਂਡਲਰ ਅਨਮੋਲ ਬਿਸ਼ਨੋਈ ‘ਤੇ 10 ਲੱਖ ਰੁਪਏ ਦਾ ਇਨਾਮ ਰੱਖਿਆ

ਪੰਜਾਬ

ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿਕ ਬਿਊਰੋ :

ਭਾਰਤ ਦੀ ਰਾਸ਼ਟਰੀ ਸੁਰੱਖਿਆ ਜਾਂਚ ਏਜੰਸੀ (ਐਨ.ਆਈ.ਏ.) ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੁੱਖ ਹੈਂਡਲਰ ਅਨਮੋਲ ਬਿਸ਼ਨੋਈ ‘ਤੇ 10 ਲੱਖ ਰੁਪਏ ਦੇ ਇਨਾਮ ਦਾ ਰੱਖਿਆ ਹੈ। ਬਾਬਾ ਸਿੱਦੀਕੀ ਕਤਲ ਕੇਸ ਵਿੱਚ ਅਨਮੋਲ ਦੀ ਭੂਮਿਕਾ ਸਾਹਮਣੇ ਆਉਣ ਤੋਂ ਬਾਅਦ ਭਾਰਤ ਦੀ ਸੁਰੱਖਿਆ ਏਜੰਸੀ ਨੇ ਇਹ ਫੈਸਲਾ ਲਿਆ ਹੈ।ਮੁੰਬਈ ਕ੍ਰਾਈਮ ਬ੍ਰਾਂਚ ਵੱਲੋਂ ਸ਼ੂਟਰਾਂ ਤੋਂ ਪੁੱਛਗਿੱਛ ਦੌਰਾਨ ਇਸ ਕਤਲ ਕੇਸ ਵਿੱਚ ਅਨਮੋਲ ਦਾ ਨਾਂ ਪ੍ਰਮੁੱਖਤਾ ਨਾਲ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਹੁਣ NIA ਨੇ ਇਨਾਮ ਦਾ ਐਲਾਨ ਕੀਤਾ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਅਨਮੋਲ ਬਿਸ਼ਨੋਈ ਸਾਲ 2022 ਵਿੱਚ ਦਰਜ ਦੋ ਮਾਮਲਿਆਂ ਵਿੱਚ ਲੋੜੀਂਦਾ ਹੈ। ਇਸ ਸਬੰਧੀ ਇਹ ਕਾਰਵਾਈ ਕੀਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।