ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰ ਤਿੰਨ ਭਰਾ ਹੈਰੋਇਨ ਸਮੇਤ ਗ੍ਰਿਫ਼ਤਾਰ

Published on: October 25, 2024 4:58 pm

ਪੰਜਾਬ

ਫ਼ਾਜ਼ਿਲਕਾ, 25 ਅਕਤੂਬਰ, ਦੇਸ਼ ਕਲਿਕ ਬਿਊਰੋ :
ਫਾਜ਼ਿਲਕਾ ਪੁਲਸ ਨੇ ਨਾਕਾਬੰਦੀ ਦੌਰਾਨ ਬਾਈਕ ਸਵਾਰ ਤਿੰਨ ਨੌਜਵਾਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।ਉਨ੍ਹਾਂ ਦੇ ਕਬਜ਼ੇ ‘ਚੋਂ 246 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਮੁਲਜ਼ਮ ਇੱਕੋ ਪਿੰਡ ਦੇ ਰਹਿਣ ਵਾਲੇ ਹਨ ਅਤੇ ਮਮੇਰੇ ਭਰਾ ਮੰਨੇ ਜਾਂਦੇ ਹਨ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

ਸੀ.ਆਈ.ਏ ਸਟਾਫ਼ ਦੇ ਇੰਚਾਰਜ ਦਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਸ਼ਤੀਰਵਾਲਾ ਰੋਡ ਨੇੜੇ ਹੀਰਾਂਵਾਲੀ ਚੌਕ ‘ਤੇ ਨਾਕਾਬੰਦੀ ਦੌਰਾਨ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ, ਜਿਸ ‘ਤੇ ਉਕਤ ਨੌਜਵਾਨਾਂ ਦੀ ਤਲਾਸ਼ੀ ਲਈ ਗਈ।ਇਨ੍ਹਾਂ ਕੋਲੋਂ 246 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।