ਪਟਿਆਲ਼ਾ : ਅਧਿਆਪਕਾ ਨਾਲ ਮਾਰ-ਕੁੱਟ, ਹਸਪਤਾਲ ਦਾਖ਼ਲ

ਸਿੱਖਿਆ \ ਤਕਨਾਲੋਜੀ ਪੰਜਾਬ

ਪਟਿਆਲ਼ਾ, 26 ਅਕਤੂਬਰ, ਦੇਸ਼ ਕਲਿਕ ਬਿਊਰੋ :
ਪਟਿਆਲਾ ਦੇ ਸਮਾਣਾ ਇਲਾਕੇ ਵਿੱਚ ਇੱਕ ਮਹਿਲਾ ਅਧਿਆਪਕ ਨੂੰ ਕੁਝ ਲੋਕਾਂ ਨੇ ਕੁੱਟ-ਕੁੱਟ ਕੇ ਜ਼ਖ਼ਮੀ ਕਰ ਦਿੱਤਾ। ਕਾਰ ‘ਚ ਸਫਰ ਕਰਦੇ ਹੋਏ ਮਹਿਲਾ ਅਧਿਆਪਕ ‘ਤੇ ਹਮਲਾ ਕੀਤੇ ਜਾਣ ਦਾ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਦੋਵਾਂ ਧਿਰਾਂ ਖ਼ਿਲਾਫ਼ ਕਰਾਸ ਕੇਸ ਦਰਜ ਕਰ ਲਿਆ ਹੈ। ਇਹ ਐਫਆਈਆਰ ਥਾਣਾ ਸਿਟੀ ਵਿਖੇ ਦਰਜ ਕੀਤੀ ਗਈ ਹੈ।
ਮਹਿਲਾ ਅਧਿਆਪਕ ਨੀਤੂ ਦੇਵਗਨ ਦੇ ਬਿਆਨ ਅਨੁਸਾਰ ਉਹ ਪਬਲਿਕ ਹਾਈ ਸਕੂਲ ਸਮਾਣਾ ਵਿੱਚ ਅਧਿਆਪਕਾ ਹੈ। ਪਿਛਲੇ ਕਈ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦਾ ਕਾਰਨ ਪੁੱਛਣ ‘ਤੇ ਉਸ ਦੇ ਸਕੂਲ ਦਾ ਕਲਰਕ ਅਪਸ਼ਬਦ ਬੋਲਦਾ ਰਿਹਾ। ਜਿਸ ਦਾ ਉਸ ਨੇ ਵਿਰੋਧ ਕੀਤਾ ਅਤੇ ਇਸ ਸਬੰਧੀ ਉਸ ਨੇ ਪੁਲਸ ਨੂੰ ਸ਼ਿਕਾਇਤ ਕੀਤੀ।

ਦੋਸ਼ ਹੈ ਕਿ ਪੁਲਸ ਨੂੰ ਸ਼ਿਕਾਇਤ ਦੇ ਕੇ ਜਿਵੇਂ ਹੀ ਅਧਿਆਪਕਾ ਘਰ ਪਰਤ ਰਹੀ ਸੀ ਤਾਂ ਰਸਤੇ ‘ਚ ਔਰਤਾਂ ਸਮੇਤ ਕੁਝ ਲੋਕਾਂ ਨੇ ਉਸ ‘ਤੇ ਹਮਲਾ ਕਰ ਦਿੱਤਾ, ਕਾਰ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਦੂਜੇ ਪਾਸੇ ਦੂਸਰੀ ਧਿਰ ਦੇ ਸਤੀਸ਼ ਕੁਮਾਰ ਨੇ ਦੋਸ਼ ਲਾਇਆ ਕਿ ਮਹਿਲਾ ਅਧਿਆਪਕ ਨੇ ਉਸ ਨਾਲ ਦੁਰਵਿਵਹਾਰ ਕੀਤਾ ਅਤੇ ਧੱਕਾ ਮਾਰਿਆ ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਇਹ ਦੋਵੇਂ ਧਿਰਾਂ ਫਿਲਹਾਲ ਹਸਪਤਾਲ ਵਿੱਚ ਦਾਖਲ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।