ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਦੀਆਂ ਡੀਏ ਦੀਆਂ ਬਕਾਇਆ ਕਿਸਤਾਂ ਜਾਰੀ ਕਰਨ ਦੀ ਮੰਗ

ਪੰਜਾਬ

ਮੋਰਿੰਡਾ,26, ਅਕਤੂਬਰ ( ਭਟੋਆ ) 

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਮਲਾਗਰ ਸਿੰਘ ਖਮਾਣੋ ,ਜਨਰਲ ਸਕੱਤਰ ਮਾਸਟਰ ਗਿਆਨ ਚੰਦ ,ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੇ ਕਨਵੀਨਰ ਸੁਖਜਿੰਦਰ ਸਿੰਘ ਚਨਾਰਥਲ, ਹਰਜੀਤ ਸਿੰਘ, ਦੀਦਾਰ ਸਿੰਘ ਢਿੱਲੋ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਤੋਂ ਜੋਰਦਾਰ ਮੰਗ ਕੀਤੀ ਕਿ ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਡੀਏ ਦੀਆਂ ਕਿਸਤਾਂ ਦਿਵਾਲੀ ਤੋਂ ਪਹਿਲਾਂ ਰਿਲੀਜ਼ ਕੀਤੀਆਂ ਜਾਣ। ਇਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾਅਵੇ ਕਰਦੀ ਸੀ ਕਿ ਮੁਲਾਜ਼ਮ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਹਨ। ਇਹਨਾਂ ਦੇ ਸਹਿਯੋਗ ਤੋਂ ਬਿਨਾਂ ਕੋਈ ਵੀ ਸਰਕਾਰ ਵਿਕਾਸ ਨਹੀਂ ਕਰ ਸਕਦੀ ।ਇਹਨਾਂ ਦੱਸਿਆ ਕਿ ਕੇਂਦਰ ਸਰਕਾਰ ਸਮੇਤ ਗੁਆਂਡੀ ਰਾਜਾ ਦੀਆਂ ਸਰਕਾਰਾਂ ਨੇ ਮੰਹਿਗਾਈ ਭੱਤੇ ਵਿੱਚ ਵਾਧਾ ਕਰਨ ਦਾ ਐਲਾਨ ਕਰ ਦਿੱਤਾਂ ਹੈ,ਪ੍ਰੰਤੂ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਤਨਖਾਹਾਂ ਦਿਵਾਲੀ ਤੋਂ ਪਹਿਲਾਂ ਜਾਰੀ ਕਰਨ ਲਈ ਮੁਲਾਜ਼ਮਾਂ ਨੂੰ ਵੱਡਾ ਤੋਹਫੇ ਦੇਣ ਦੇ ਦਾਅਵੇ ਕਰਕੇ ਸਮੁੱਚੀ ਮੁਲਾਜ਼ਮ ਜਮਾਤ ਨਾਲ ਕੋਝਾ ਮਜ਼ਾਕ ਕੀਤਾ ਹੈ। ਜਿਹੜੀ ਸਰਕਾਰ ਰੇਤੇ ਦੀ ਕਾਰਪੋਰੇਸ਼ਨ ਬਣਾ ਕੇ ਪੰਜਾਬ ਨੂੰ ਸੋਨੇ ਦੀ ਚਿੜ੍ਹੀ ਬਣਾਉਣ ਦੇ ਦਾਅਵੇ ਕਰ ਰਹੀ ਸੀ ਅਤੇ ਮੁਲਾਜ਼ਮਾਂ ਨੂੰ ਸਰਕਾਰ ਦੀ ਰੀੜ ਦੀ ਹੱਡੀ ਦੱਸ ਰਹੀ ਸੀ। ਅੱਜ ਇਹ ਸਰਕਾਰ ਹੀ ਮੁਲਾਜ਼ਮਾਂ ਦੇ ਗਲ਼ੇ ਦੀ ਹੱਡੀ ਬਣ ਗਈ ਹੈ। ਇਹਨਾਂ ਕਿਹਾ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਦੇ ਡੀਏ ,ਪੇ ਕਮਿਸ਼ਨ ਦੇ ਬਕਾਏ ਦਿਵਾਲੀ ਤੋਂ ਪਹਿਲਾਂ ਰਿਲੀਜ਼ ਨਾ ਕੀਤੇ ਤਾਂ ਸਮੁੱਚੇ ਮੁਲਾਜ਼ਮ ਜਿਮਨੀ ਚੋਣਾਂ ਮੌਕੇ ਸਰਕਾਰ ਦੀ ਅਰਥੀ ਵਿੱਚ ਕਿੱਲ ਗੱਡ ਦੇਣਗੇ। ਇਸ ਮੌਕੇ ਸੁਖਰਾਮ ਕਾਲੇਵਾਲ ,ਹਰਜਿੰਦਰ ਸਿੰਘ ਖਮਾਣੋ ,ਅਮਰੀਕ ਸਿੰਘ ਰਾਜਾ, ਸੁਬੇਗ ਸਿੰਘ, ਤਾਜ ਅਲੀ ਰਣਜੀਤ ਸਿੰਘ ਆਦਿ ਹਾਜ਼ਰ ਸਨ ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।