ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦਿੱਤਾ ਦੀਵਾਲੀ ਤੋਹਫਾ : DA ‘ਚ ਵਾਧਾ

Published on: October 30, 2024 7:10 pm

Punjab

ਚੰਡੀਗੜ੍ਹ: 30 ਅਕਤੂਬਰ, ਦੇਸ਼ ਕਲਿੱਕ ਬਿਓਰੋ

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦੀਵਾਲੀ ਤੋਹਫੇ ਵਜੋਂ ਡੀ ਏ ਵਿੱਚ ਵਾਧਾ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਕਿਹਾ,
ਦੀਵਾਲੀ ਦੇ ਮੌਕੇ ‘ਤੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ।

01 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ ਦਾ ਫ਼ੈਸਲਾ ਕੀਤਾ ਹੈ। ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ।

ਤੁਹਾਨੂੰ ਸਭ ਨੂੰ ਦੀਵਾਲੀ ਮੁਬਾਰਕ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।