ਕੁਲਤਾਰ ਸੰਧਵਾਂ ਤੇ ਹਰਪਾਲ ਚੀਮਾ ਵੱਲੋਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

ਪੰਜਾਬ

ਚੰਡੀਗੜ੍ਹ, 31 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦਿੱਤੀ।
ਚੀਮਾ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ ਉਹ ਦਿੱਲੀ ਵਿੱਚ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲੇ ਅਤੇ ਉਨ੍ਹਾਂ ਨੂੰ ਦੀਵਾਲੀ ਦੀਆਂ ਬਹੁਤ ਮੁਬਾਰਕਾਂ ਦਿੱਤੀਆਂ। ਉਨ੍ਹਾਂ ਨੂੰ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਰੋਗਲਾ ਦੇ ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਵੱਲੋਂ ਉਗਾਏ ਗਏ ਤਾਜ਼ੇ ਅਤੇ ਸੁੰਦਰ ਡਰੈਗਨ ਫਰੂਟ ਭੇਟ ਕੀਤੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।