ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਗਏ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਘਿਰਾਓ

ਪੰਜਾਬ

ਦਲਜੀਤ ਕੌਰ 

ਭਵਾਨੀਗੜ੍ਹ, 2 ਨਵੰਬਰ, 2024: ਭਵਾਨੀਗੜ੍ਹ ਨੇੜਲ ਪਿੰਡ ਘਰਾਚੋਂ ਵਿੱਚ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਗਏ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਔਰਤਾਂ ਸਮੇਤ ਕਿਸਾਨਾਂ ਵੱਲੋਂ ਘਿਰਾਓ ਕੀਤਾ ਗਿਆ। 

ਇਸ ਮੌਕੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾਂ, ਹਰਜਿੰਦਰ ਸਿੰਘ ਘਰਾਚੋਂ ਨੇ ਕਿਹਾ ਕਿ ਇੱਕ ਪਾਸੇ ਕਿਸਾਨ ਝੋਨਾ ਵੇਚਣ ਲਈ ਮੰਡੀਆਂ ਵਿੱਚ ਰੁਲ ਰਹੇ ਹਨ ਪਰ ਦੂਜੇ ਪਾਸੇ ਮਜਬੂਰ ਹੋ ਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਰਹੇ ਕਿਸਾਨਾਂ ਨੂੰ ਜਬਰੀ ਰੋਕਣ ਲਈ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੱਡੀ ਪੁਲੀਸ ਫੋਰਸ ਲੈ ਕੇ ਖੇਤਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ।

ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਦੇ ਪਿੰਡ ਘਰਾਚੋਂ ਵਿਖੇ ਇਕਾਈ ਪ੍ਰਧਾਨ ਰਘਵੀਰ ਸਿੰਘ ਘਰਾਚੋਂ ਦੀ ਅਗਵਾਈ ਹੇਠ ਖੇਤਾਂ ਦੇ ਵਿੱਚ ਲੱਗੀ ਅੱਗ ਨੂੰ ਦੇਖ ਪਰਚੇ ਕਰਨ ਆਏ ਉੱਚ ਅਧਿਕਾਰੀ ਏਡੀਸੀ, ਐੱਸਪੀ. ਡੀ., ਡੀਐੱਸਪੀ ਭਵਾਨੀਗੜ੍ਹ ਐਸ. ਐੱਚ. ਓ. ਭਵਾਨੀਗੜ੍ਹ ਦਾ ਘਰਾਓ ਕੀਤਾ ਗਿਆ ਜੋ ਆਪਣੇ ਨਾਲ ਵੱਡਾ ਆਮਲਾ ਫੈਲਾ ਲੈ ਕੇ ਅਤੇ ਨਾਲ ਫਾਇਰ ਬ੍ਰਿਗੇਡ ਲੈ ਕੇ ਪਹੁੰਚੇ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਮਨਜੀਤ ਸਿੰਘ ਘਰਾਂਚੋਂ ਹਰਜਿੰਦਰ ਸਿੰਘ ਘਰਾਚੋਂ ਹਰਜੀਤ ਸਿੰਘ ਮਹਿਲਾਂ ਬਲਵਿੰਦਰ ਸਿੰਘ ਘਨੌੜ ਸਤਵਿੰਦਰ ਸਿੰਘ ਘਰਾਚੋ ਜਸਵੀਰ ਸਿੰਘ ਗੱਗੜਪੁਰ ਨੇ ਸੰਬੋਧਨ ਕਿਹਾ ਕਿ ਕਿਸਾਨਾਂ ਦਾ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣਾ ਮਜਬੂਰੀ ਹੈ ਇਹ ਸੈਟੇਲਾਈਟ ਨੂੰ ਮੰਡੀਆਂ ਵਿੱਚ ਰੁਲ ਰਹੇ ਕਿਸਾਨ ਦਿਸਦੇ ਨਹੀਂ ਅਤੇ ਖੇਤਾਂ ਦੇ ਵਿੱਚ ਸਾਰੀ ਫੋਰਸ ਫਿਰਦੀ ਹੈ ਜੋ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਤੇ ਉੱਪਰ ਪਰਚੇ ਪਾ ਕੇ ਜਮੀਨਾਂ ਦੇ ਫਰਦਾਂ ਤੇ ਰੈਡਾਂ ਐਂਟਰੀਆਂ ਅਤੇ ਜਰਮਾਨੇ ਕਰਕੇ ਕਿਸਾਨਾਂ ਨੂੰ ਜਮੀਨਾਂ ਵਿੱਚੋਂ ਬਾਹਰ ਕਰਨਕੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣਾ ਚਾਹੁੰਦੇ ਹਨ।

ਉਸ ਤੋਂ ਬਾਅਦ ਪਹੁੰਚੇ ਅਧਿਕਾਰੀਆਂ ਨੇ ਕਿਸਾਨ ਆਗੂਆਂ ਨੂੰ ਵਿਸ਼ਵਾਸ ਦਵਾਇਆ ਵੀ ਕਿਸੇ ਵੀ ਬੇਕਸੂਰ ਕਿਸਾਨਾ ਉੱਪਰ ਪਰਚਾ ਦਰਜ ਨਹੀਂ ਕੀਤਾ ਜਾਵੇਗਾ। ਉਸ ਤੋਂ ਬਾਅਦ ਅਧਿਕਾਰੀਆਂ ਨੂੰ ਜਾਣ ਦਿੱਤਾ ਗਿਆ। 

ਇਸ ਮੌਕੇ ਪਾਲਾ ਸਿੰਘ, ਭਿੰਦਰ ਸਿੰਘ, ਗੁਰਮੇਲ ਸਿੰਘ, ਔਰਤ ਆਗੂ ਬਲਵੀਰ ਕੌਰ, ਜਸਵਿੰਦਰ ਕੌਰ ਮਹਿਲਾਂ, ਕੁਲਦੀਪ ਕੌਰ, ਗੁਰਮੀਤ ਕੌਰ, ਬਲਜਿੰਦਰ ਕੌਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਔਰਤਾਂ ਹਾਜ਼ਰ ਸਨ।

diwali-banner1

Latest News

Latest News

Punjab News

Punjab News

National News

National News

Chandigarh News

Chandigarh News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।