ਗੋਲੀ ਮਾਰ ਕੇ ਪਤਨੀ ਤੇ ਤਿੰਨ ਬੱਚਿਆਂ ਦਾ ਕਤਲ, ਪਤੀ ਫਰਾਰ

ਰਾਸ਼ਟਰੀ

ਵਾਰਾਣਸੀ, 5 ਨਵੰਬਰ, ਦੇਸ਼ ਕਲਿੱਕ ਬਿਓਰੋ :

ਉਤਰ ਪ੍ਰਦੇਸ਼ ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਵਿਅਕਤੀ ਨੇ ਆਪਣੀ ਪਤਨੀ ਤੇ 3 ਬੱਚਿਆਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਵਾਰਾਣਸੀ ਦੇ ਭੇਲੂਪੁਰ ਥਾਣਾ ਖੇਤਰ ਅੰਦਰ ਪੈਂਦੇ ਭਦੈਨੀ ਵਿੱਚ ਇਕ ਵਿਅਕਤੀ ਨੇ ਆਪਣੇ ਹੀ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਰਾਜੇਂਦਰ ਗੁਪਤਾ ਨਾਮ ਦੇ ਵਿਅਕਤੀ ਨੇ ਆਪਣੀ ਪਤਨੀ ਅਤੇ ਤਿੰਨ ਬੰਚਿਆਂ ਨੂੰ ਗੋਲੀ ਮਾਰ ਦਿੱਤੀ। ਗੋਲੀ ਲੱਗਣ ਕਾਰਨ ਚਾਰਾਂ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 45 ਸਾਲਾ ਨੀਤੂ ਗੁਪਤਾ ਪਤਨੀ, 25 ਸਾਲਾ ਬੇਟਾ ਨਵਨੀਤ ਗੁਪਤਾ, ਸੁਭੇਂਦਰ ਗੁਪਤਾ ਅਤੇ ਧੀ ਗੌਰੰਗੀ ਗੁਪਤਾ ਵਜੋਂ ਹੋਈ ਹੈ। ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਘਟਨਾ ਤੋਂ ਬਾਅਦ ਆਰੋਪੀ ਮੌਕੇ ਤੋਂ ਫਰਾਰ ਹੋ ਗਿਆ।

diwali-banner1

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।