ਸਿਰਫ ਇੱਕ ਫੋਨ ਕਾਲ ਕਾਰਨ ਮੈਨੂੰ ਬਸਪਾ ‘ਚੋਂ ਕੱਢਿਆ : ਜਸਬੀਰ ਸਿੰਘ ਗੜ੍ਹੀ

ਪੰਜਾਬ

ਜਲੰਧਰ, 6 ਨਵੰਬਰ, ਦੇਸ਼ ਕਲਿਕ ਬਿਊਰੋ :
ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਪ੍ਰਧਾਨ ਰਹੇ ਜਸਬੀਰ ਸਿੰਘ ਗੜ੍ਹੀ ਨੇ ਪਾਰਟੀ ‘ਚੋਂ ਕੱਢੇ ਜਾਣ ਤੋਂ ਬਾਅਦ ਪਹਿਲੀ ਵਾਰ ਇਸ ਮੁੱਦੇ ‘ਤੇ ਖੁੱਲ੍ਹ ਕੇ ਗੱਲ ਕੀਤੀ ਹੈ। ਗੜ੍ਹੀ ਨੇ ਪਾਰਟੀ ਵਿੱਚੋਂ ਕੱਢੇ ਜਾਣ ਦਾ ਕਾਰਨ ਸਿਰਫ਼ ਇੱਕ ਫ਼ੋਨ ਕਾਲ ਦੱਸਿਆ ਹੈ। ਜੋ ਉਨ੍ਹਾਂ ਨੇ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਦੇ ਕਰੀਬੀ ਮੇਵਾ ਲਾਲ ਨੂੰ ਸ਼ਿਕਾਇਤ ਕਰਨ ਲਈ ਕੀਤਾ ਸੀ।

ਇਹ ਵੀ ਪੜ੍ਹੋ : ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ’ਚੋਂ ਕੱਢਿਆ

ਜਿਸ ਤੋਂ ਬਾਅਦ ਪਾਰਟੀ ਨੇ ਉਸ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ। ਉਨ੍ਹਾਂ ਨੇ ਮੇਵਾ ਲਾਲ ਤੋਂ ਮਾਇਆਵਤੀ ਨੂੰ ਮਿਲਣ ਲਈ ਸਮਾਂ ਮੰਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਗਈ। ਦੱਸ ਦੇਈਏ ਕਿ ਗੜ੍ਹੀ ਦੀ ਥਾਂ ‘ਤੇ ਬਸਪਾ ਨੇ ਅਵਤਾਰ ਸਿੰਘ ਕਰੀਮਪੁਰੀ ਨੂੰ ਪੰਜਾਬ ਬਸਪਾ ਦਾ ਨਵਾਂ ਪ੍ਰਧਾਨ ਬਣਾਇਆ ਹੈ।
ਇਸ ਤੋਂ ਇਲਾਵਾ ਬਸਪਾ ਪੰਜਾਬ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਮੈਂ ਆਪਣੀ ਹਾਈਕਮਾਂਡ ਦੇ ਫੈਸਲੇ ਦਾ ਸਨਮਾਨ ਕਰਦਾ ਹਾਂ। ਮੈਂ ਭੈਣ ਮਾਇਆਵਤੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕਰਾਂਗਾ। ਮੈਂ ਆਪਣੇ ਕਾਰਜਕਾਲ ਦੌਰਾਨ ਸਾਰੇ ਵਰਕਰਾਂ ਅਤੇ ਸਾਰੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ। ਜਿਨ੍ਹਾਂ ਨੇ ਬੜੀ ਹਿੰਮਤ ਅਤੇ ਤਾਕਤ ਨਾਲ ਮੇਰਾ ਸਾਥ ਦਿੱਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।