ਝੋਨੇ ਦੀ ਖਰੀਦ ਵਿੱਚ ਹੋਈ ਲੁੱਟ ਦਾ ਇਕ-ਇਕ ਪੈਸਾ ਕਿਸਾਨਾਂ ਨੂੰ ਵਾਪਸ ਦਿਵਾਇਆ ਜਾਵੇਗਾ : ਰੰਧਾਵਾ

Punjab

ਡੇਰਾ ਬਾਬਾ ਨਾਨਕ, 7 ਨਵੰਬਰ, ਦੇਸ਼ ਕਲਿੱਕ ਬਿਓਰੋ :

ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਮੀਆਂਕੋਟ, ਵਡਾਲਾ  ਬਾਂਗਰ,ਮਸਤਕੋਟ, ਨਾਨੋ ਹਾਰਨੀ ਵਿੱਚ ਕਾਂਗਰਸੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਇਕ ਸਨਸਨੀਖੇਜ਼  ਖੁਲਾਸਾ ਕੀਤਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਮਿਲੀ ਭੁਗਤ ਕਰਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਨੂੰ 2100  ਰੁਪਏ ਵਿੱਚ ਖਰੀਦ ਕਰਕੇ ਕਿਸਾਨਾਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ 2027 ਵਿੱਚ ਕਾਂਗਰਸ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਆਉਣ ਤੇ  ਕਿਸਾਨਾਂ ਨਾਲ ਇਨਸਾਫ਼ ਕਰਦੇ ਹੋਏ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਕਿਸਾਨਾਂ ਨੂੰ ਲੁੱਟ ਦਾ ਸ਼ਿਕਾਰ ਬਣਾਉਣ ਵਾਲੇ ਅਫਸਰਾਂ ਖਿਲਾਫ਼ ਸਖਤ ਕਾਰਵਾਈ ਕਰਕੇ ਕਿਸਾਨਾਂ ਦਾ ਇਕ ਇਕ ਪੈਸਾ ਦਿਵਾਇਆ ਜਾਵੇਗਾ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਇਸ  ਡਿਪਟੀ  ਕਮਿਸ਼ਨਰ ਤੋਂ ਪਹਿਲਾਂ ਜਿਨੇ ਵੀ ਡਿਪਟੀ ਕਮਿਸ਼ਨਰ ਆਏ ਸਨ ਇਹ ਕਹਿੰਦੇ ਤਾਂ ਸੁਣੇ ਗ‌ਏ ਕਿ ਫ਼ਸਲ ਸਾਫ ਸੁਥਰੀ ਅਤੇ ਵਧੀਆ ਹੈ ਇਸ ਨੂੰ 20 ਰੁਪਏ ਵਾਧੇ ਤੇ ਖਰੀਦ ਲਿਆ ਜਾਵੇ ਪਰ ਮੌਜੂਦਾ ਡਿਪਟੀ ਕਮਿਸ਼ਨਰ ਪਹਿਲਾ ਅਫਸਰ ਵੇਖਿਆ ਹੈ ਜੋ ਸਰਕਾਰ ਦੀ ਮਿਲੀਭੁਗਤ ਨਾਲ ਘੱਟੋ ਘੱਟ ਸਮਰਥਨ ਮੁੱਲ 2320 ਦੀ ਬਜਾਏ 2100 ਰੁਪਏ ਵਿੱਚ ਝੋਨੇ ਦੀ  ਫ਼ਸਲ ਦੀ ਖਰੀਦ ਕਰਵਾ ਰਿਹਾ ਹੈ। ਗੁਰਦਾਸਪੁਰ ਵਿੱਚ ਉਚ ਪੱਧਰੀ ਜਾਂਚ ਕਰਵਾ ਕਿ ਸਬੰਧਤ ਅਧਿਕਾਰੀਆਂ  ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਇਹਨਾਂ ਸਭਨਾਂ ਨੂੰ ਬਾਹਰ ਦਾ ਰਸਤਾ ਦਿਖਾਉਣਾ ਚਾਹੀਦਾ ਹੈ ਤਾਂ ਕਿਸਾਨਾਂ ਦੇ ਵਲੂੰਧਰੇ ਹਿਰਦੇ ਸਾਂਤ ਹੋ ਸੱਕਣ। ਇਸ ਮੌਕੇ ਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਮੈਡਮ ਅਰੁਣਾ ਚੌਧਰੀ ਵਿਧਾਇਕ ਦੀਨਾਨਗਰ, ਜ਼ਿਲਾ ਕਾਂਗਰਸ ਕਮੇਟੀ ਗੁਰਦਾਸਪੁਰ ਦੇ ਪ੍ਰਧਾਨ ਅਤੇ ਵਿਧਾਇਕ ਹਲਕਾ ਗੁਰਦਾਸਪੁਰ ਸਰਦਾਰ ਬਰਿੰਦਰਮੀਤ ਸਿੰਘ ਪਾਹੜਾ, ਸਰਦਾਰ ਇੰਦਰਜੀਤ ਸਿੰਘ ਰੰਧਾਵਾ ਮੈਂਬਰ ਪ੍ਰਦੇਸ਼ ਕਾਂਗਰਸ ਅਤੇ ਬਾਉ ਅਸ਼ੋਕ ਚੌਧਰੀ ਸੀਨੀਅਰ  ਕਾਂਗਰਸੀ ਆਗੂ ਦੀਨਾਨਗਰ ਸਮੇਤ ਸਰਦਾਰ ਦੀਪ‌ਇੰਦਰ ਸਿੰਘ ਰੰਧਾਵਾ ਤੇ ਭਾਰੀ  ਗਿਣਤੀ ਵਿੱਚ ਪੰਚ, ਸਰਪੰਚ ਤੇ ਕਾਂਗਰਸੀ ਵਰਕਰ ਸੰਨ ਮੀਡੀਆ ਨੂੰ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਪੁਰਾਣੇ ਵਿਸ਼ਵਾਸਪਾਤਰ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।