ਕਾਂਗਰਸੀ ਉਮੀਦਵਾਰ ਬੀਬੀ ਰੰਧਾਵਾ ਦੇ ਹੱਕ ‘ਚ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ

ਪੰਜਾਬ

ਡੇਰਾ ਬਾਬਾ ਨਾਨਕ, 8 ਨਵੰਬਰ, ਦੇਸ਼ ਕਲਿੱਕ ਬਿਓਰੋ :
ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ‌ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਹਲਕੇ ਦੇ ਪਿੰਡ ਬਜੁਰਗਵਾਲ ਅਤੇ ਮਸਾਣਾਂ ਵਿੱਚ ਭਰਵੀਆਂ ਚੁਣਾਵੀ ਮੀਟਿੰਗਾਂ ਕਰਕੇ 20 ਨਵੰਬਰ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਹੋਣ ਵਾਲੀ ਜ਼ਿਮਣੀ ਚੋਣ ਲ‌ਈ ਕਾਂਗਰਸ ਪਾਰਟੀ ਲ‌ਈ ਸਮਰਥਨ ਮੰਗਿਆ। ਇਕੱਠ ਨੂੰ ਸੰਬੋਧਨ ਕਰਦੇ ਹੋ‌ਏ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਰੋਜ ਰੋਜ ਦੇ ਜੁਮਲਿਆਂ ਤੋਂ ਅੱਕ ਚੁੱਕੇ ਹਨ ਮੁੱਖ ਮੰਤਰੀ ਨੇ ਚੋਣ ਪ੍ਰਚਾਰ ਦੌਰਾਨ ਕਦੀ ਵੀ ਕਿਸਾਨਾਂ, ਵਪਾਰੀਆਂ, ਮਜ਼ਦੂਰਾਂ,ਦਲਿਤ ਵਰਗ ਦੀ ਭਲਾਈ ਲ‌ਈ ਅਤੇ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਦੇ ਵੀ ਕੋਈ ਠੋਸ ਗੱਲ ਆਪਣੇ ਭਾਸ਼ਣ ਦੌਰਾਨ ਨਹੀਂ ਕੀਤੀ। ਸਗੋਂ ਉਲ ਜਲੂਲ ਦੀਆਂ ਗੱਲਾਂ ਕਰਕੇ ਪੰਜਾਬ ਦੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣਾ ਚਾਹੁੰਦੇ ਹਨ ਉਹਨਾਂ ਕਿਹਾ ਕਿ ਇਸ ਸਰਕਾਰ ਨੂੰ ਚਲਦਾ ਕਰਨ ਲ‌ਈ 20 ਨਵੰਬਰ ਨੂੰ ਆਪਣਾ ਇਕ ਇਕ ਵੋਟ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਨੂੰ ਪਾ ਕਿ ਇਸ ਸਰਕਾਰ ਦੀਆਂ ਨਾਕਾਮੀਆਂ ਨੂੰ ਬੁਰੀ ਤਰਾਂ ਨਕਾਰ ਦਿਉ।
ਇਸ ਦੇ ਨਾਲ ਹੀ ਬੀਬੀ ਜਤਿੰਦਰ ਕੌਰ ਰੰਧਾਵਾ ਅਤੇ ਸੀਨੀਅਰ ਕਾਂਗਰਸੀ ਆਗੂ ਉਦੇਵੀਰ ਸਿੰਘ ਰੰਧਾਵਾ ਨੇ ਪਿੰਡ ਮਛਾਣਾ ਵਿਖੇ ਚੇਅਰਮੈਨ ਕੁਲਜੀਤ ਸਿੰਘ ਦੇ ਗ੍ਰਹਿ ਵਿਖੇ ਪਿੰਡ ਦੇ ਪਤਵੰਤੇ ਸੱਜਣਾ ਨਾਲ ਚੁਣਾਵੀ ਮੀਟਿੰਗ ਕਰਕੇ ਪਿੰਡ ਵਾਸੀਆਂ ਨੂੰ ਕਾਂਗਰਸ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਜਾਣੂ ਕਰਵਾਉਂਦੇ ਹੋਏ ਪੰਜਾਬ ਵਿੱਚ 2027 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲ‌ਈ ਇਸ ਜ਼ਿਮਣੀ ਚੋਣ ਵਿੱਚ ਡੇਰਾ ਬਾਬਾ ਨਾਨਕ ਹਲਕੇ ਦੀ ਸੀਟ ਹਰ ਹਾਲਤ ਵਿੱਚ ਭਾਰੀ ਬਹੁਮਤ ਨਾਲ ਜਿਤਾਉਣ ਲ‌ਈ ਕਾਂਗਰਸ ਪਾਰਟੀ ਦੀ ਝੋਲੀ ਪਾਉਣ ਦੀ ਅਪੀਲ ਕੀਤੀ ਇਸ ਮੌਕੇ ਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸਰਦਾਰ ਇੰਦਰਜੀਤ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਸਪੁੱਤਰ ਦੀਪ‌ਇੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ ਮੀਡੀਆ ਨੂੰ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।