CM ਭਗਵੰਤ ਮਾਨ ਅੱਜ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ, ਕੇਜਰੀਵਾਲ ਕਰਨਗੇ ਮੁੱਖ ਮਹਿਮਾਨ ਵਜੋਂ ਸ਼ਿਰਕਤ

ਪੰਜਾਬ

ਲੁਧਿਆਣਾ, 8 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 8 ਨਵੰਬਰ ਨੂੰ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਸਹੁੰ ਚੁਕਾਉਣਗੇ। ਇਸ ਦੇ ਲਈ ਲੁਧਿਆਣਾ ਦੇ ਧਨਾਨਸੂ ਵਿਖੇ ਰਾਜ ਪੱਧਰੀ ਸਹੁੰ ਚੁੱਕ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਇਸ ਸਮਾਗਮ ਰਾਹੀਂ ਆਮ ਆਦਮੀ ਪਾਰਟੀ ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਆਪਣੀ ਤਾਕਤ ਦਿਖਾਏਗੀ। ਇਸ ਦੇ ਲਈ 50 ਹਜ਼ਾਰ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।