ਕਪਿਲ ਸ਼ਰਮਾ ਦੇ ਸ਼ੋਅ ’ਚ ਵਾਪਸੀ ਕਰਨਗੇ ਨਵਜੋਤ ਸਿੱਧੂ, ਖੁਦ ਦਿੱਤੇ ਸੰਕੇਤ

ਪੰਜਾਬ ਮਨੋਰੰਜਨ

ਚੰਡੀਗੜ੍ਹ, 10 ਨਵੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਕਾਂਗਰਸ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਹੁਣ ਫਿਰ ਤੋਂ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਵਾਪਸੀ ਕਰਨਗੇ। ਇਸ ਸਬੰਧੀ ਨਵਜੋਤ ਸਿੱਧੂ ਨੇ ਖੁਦ ਸੋਸ਼ਲ ਮੀਡੀਆ ਉਤੇ ਇਕ ਪੋਸਟ ਸਾਂਝੀ ਕਰਦੇ ਹੋਏ ਸੰਕੇਤ ਦਿੱਤੇ ਹਨ। ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਸਾਂਝੀ ਕੀਤੀ ਹੈ। ਪੋਸਟ ਵਿੱਚ ਉਨ੍ਹਾਂ ਲਿਖਿਆ ਹੈ, ‘ਦਿ ਹੋਮ ਰਨ। ਇਸ ਤੋਂ ਇਲਾਵਾ ਜੋ ਵੀਡੀਓ ਸਾਂਝੀ ਕੀਤੀ ਗਈ ਹੈ। ਉਸ ਉਤੇ ਲਿਖਿਆ ਹੈ ਸਿੱਧੂ ਜੀ ਵਾਪਸ ਆ ਗਏ ਹਨ।

ਜ਼ਿਕਰਯੋਗ ਹੈ ਕਿ ਸਿਆਸਤ ਵਿੱਚ ਸਰਗਰਮ ਰਹੇ ਨਵਜੋਤ ਸਿੱਧੂ ਨੇ ਕਪਿਲ ਸ਼ਰਮਾ ਦਾ ਸ਼ੋਅ ਛੱਡ ਦਿੱਤਾ ਸੀ। ਨਵਜੋਤ ਸਿੱਧੂ ਪੰਜਾਬ ਦੀ ਸਿਆਸਤ ਵਿੱਚ ਪੂਰੀ ਤਰ੍ਹਾਂ ਸਰਗਰਮ ਸਨ। ਕਾਂਗਰਸ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਦਾ ਪ੍ਰਧਾਨ ਲਗਾਇਆ ਗਿਆ ਸੀ। ਪਿਛਲੇ ਲੰਬੇ ਸਮੇਂ ਤੋਂ ਨਵਜੋਤ ਸਿੱਧੂ ਸਿਆਸਤ ਤੋਂ ਦੂਰ ਰਹੇ ਹਨ। ਇਸ ਸਾਲ ਆਈਪੀਐਲ 2024 ਵਿੱਚ ਉਹ ਕੁਮੈਂਟਰੀ ਰਾਹੀਂ ਵਾਪਸ ਆਏ ਸਨ। ਹੁਣ  ਉਨ੍ਹਾਂ ਪੋਸਟ ਕਰਕੇ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਵਾਪਸ ਆਉਣ ਦੇ ਵੀ ਸੰਕੇਤ ਦਿੱਤੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।